ਦੇਸੂ ਮਲਕਾਣਾ ’ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
ਪਿੰਡ ਦੇਸੂ ਮਲਕਾਣਾ ਵਿੱਚ ਕਰੰਟ ਲੱਗਣ ਕਾਰਨ ਇੱਕ ਨੌਜਵਾਨ ਜਸ਼ਨਦੀਪ ਸਿੰਘ (22) ਦੀ ਮੌਤ ਹੋ ਗਈ। ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ। ਰਿਸ਼ਤੇਦਾਰਾਂ ਨੇ ਬਿਨਾਂ ਕੋਈ ਪੁਲੀਸ ਕਾਰਵਾਈ ਕੀਤੇ...
Advertisement
ਪਿੰਡ ਦੇਸੂ ਮਲਕਾਣਾ ਵਿੱਚ ਕਰੰਟ ਲੱਗਣ ਕਾਰਨ ਇੱਕ ਨੌਜਵਾਨ ਜਸ਼ਨਦੀਪ ਸਿੰਘ (22) ਦੀ ਮੌਤ ਹੋ ਗਈ। ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ। ਰਿਸ਼ਤੇਦਾਰਾਂ ਨੇ ਬਿਨਾਂ ਕੋਈ ਪੁਲੀਸ ਕਾਰਵਾਈ ਕੀਤੇ ਪਿੰਡ ਦੇ ਰਾਮਬਾਗ ਵਿੱਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ। ਚੇਤੇ ਰਹੇ ਕਿ ਜਸ਼ਨਦੀਪ ਸਿੰਘ ਕਾਲਾਂਵਾਲੀ ਵਿੱਚ ਇੱਕ ਪ੍ਰਾਈਵੇਟ ਡਾਕਟਰ ਕੋਲ ਕੰਮ ਕਰਦਾ ਸੀ। ਅੱਜ ਉਹ ਆਪਣੇ ਘਰ ਦੇ ਗੇਟ ਦੀ ਮੁਰੰਮਤ ਕਰਵਾਉਣ ਲਈ ਪਿੰਡ ਦੀ ਇੱਕ ਵੈਲਡਿੰਗ ਦੀ ਦੁਕਾਨ ’ਤੇ ਗਿਆ ਸੀ, ਜਿਸ ਦੌਰਾਨ ਉਸ ਨੂੰ ਕਰੰਟ ਲੱਗ ਗਿਆ। ਰਿਸ਼ਤੇਦਾਰਾਂ ਅਤੇ ਪਿੰਡ ਵਾਸੀ ਉ ਸਨੂੰ ਕਾਲਾਂਵਾਲੀ ਦੇ ਇੱਕ ਨਿੱਜੀ ਹਸਪਤਾਲ ਵੀ ਲੈ ਗਏ, ਪਰ ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
Advertisement
Advertisement