ਹਾਦਸੇ ’ਚ ਨੌਜਵਾਨ ਦੀ ਮੌਤ
                    ਹਲਕੇ ਦੇ ਪਿੰਡ ਹਮੀਦੀ ਤੋਂ ਵਜੀਦਕੇ ਖ਼ੁਰਦ ਨੂੰ ਜਾਂਦੀ ਲਿੰਕ ਸੜਕ ’ਤੇ ਵਾਪਰੇ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਥਾਣਾ ਠੁੱਲੀਵਾਲ ਦੇ ਐੱਸ ਐੱਚ ਓ ਗੁਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਦਲਜਿੰਦਰ ਸਿੰਘ (25) ਪੁੱਤਰ...
                
        
        
    
                 Advertisement 
                
 
            
        ਹਲਕੇ ਦੇ ਪਿੰਡ ਹਮੀਦੀ ਤੋਂ ਵਜੀਦਕੇ ਖ਼ੁਰਦ ਨੂੰ ਜਾਂਦੀ ਲਿੰਕ ਸੜਕ ’ਤੇ ਵਾਪਰੇ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਥਾਣਾ ਠੁੱਲੀਵਾਲ ਦੇ ਐੱਸ ਐੱਚ ਓ ਗੁਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਦਲਜਿੰਦਰ ਸਿੰਘ (25) ਪੁੱਤਰ ਜਗਜੀਤ ਸਿੰਘ ਵਾਸੀ ਫ਼ਤਿਹਗੜ੍ਹ ਪੰਜਗਰਾਈਆਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦਲਜਿੰਦਰ ਦਾ ਮੋਟਰਸਾਈਕਲ ਟਰੈਕਟਰ ਦੇ ਪਿੱਛੇ ਪਾਏ ਹੈਪੀਸੀਡਰ ਨਾਲ ਟਕਰਾ ਗਿਆ ਅਤੇ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਲਾਸ਼ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਾਣਕਾਰੀ ਅਨੁਸਾਰ ਦਲਜਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
                 Advertisement 
                
 
            
        
                 Advertisement 
                
 
            
        