ਟਰੱਕ ਤੇ ਕਾਰ ਵਿਚਕਾਰ ਟੱਕਰ ’ਚ ਨੌਜਵਾਨ ਦੀ ਮੌਤ
ਬੁਢਲਾਡਾ ਦੇ ਜਾਖ਼ਲ ਰੋਡ ’ਤੇ ਟਰੱਕ ਅਤੇ ਡਿਜ਼ਾਇਰ ਗੱਡੀ ਵਿਚਕਾਰ ਟੱਕਰ ਹੋ ਜਾਣ ਕਾਰਨ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਦੋ ਜਣੇ ਜ਼ਖ਼ਮੀ ਹੋ ਗਏ। ਮਿਲੇ ਵੇਰਵਿਆਂ ਅਨੁਸਾਰ ਬਲਜਿੰਦਰ ਸਿੰਘ, ਨਵਜੋਤ ਸਿੰਘ ਅਤੇ ਦਲਜੀਤ ਸਿੰਘ ਵਾਸੀ ਪਿੰਡ ਗੜਦਿਆਲੀ (ਲਹਿਰਾਗਾਗਾ)...
Advertisement
ਬੁਢਲਾਡਾ ਦੇ ਜਾਖ਼ਲ ਰੋਡ ’ਤੇ ਟਰੱਕ ਅਤੇ ਡਿਜ਼ਾਇਰ ਗੱਡੀ ਵਿਚਕਾਰ ਟੱਕਰ ਹੋ ਜਾਣ ਕਾਰਨ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਦੋ ਜਣੇ ਜ਼ਖ਼ਮੀ ਹੋ ਗਏ।
ਮਿਲੇ ਵੇਰਵਿਆਂ ਅਨੁਸਾਰ ਬਲਜਿੰਦਰ ਸਿੰਘ, ਨਵਜੋਤ ਸਿੰਘ ਅਤੇ ਦਲਜੀਤ ਸਿੰਘ ਵਾਸੀ ਪਿੰਡ ਗੜਦਿਆਲੀ (ਲਹਿਰਾਗਾਗਾ) ਆਪਣੀ ਡਿਜ਼ਾਇਰ ਗੱਡੀ ’ਤੇ ਪਿੰਡ ਵੱਲ ਜਾ ਰਹੇ ਸਨ ਕਿ ਬੁਢਲਾਡਾ ਦੇ ਜਾਖ਼ਲ ਰੋਡ ’ਤੇ ਟਰੱਕ ਨਾਲ ਉਨ੍ਹਾਂ ਦੀ ਗੱਡੀ ਦੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਬਲਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਨਵਜੋਤ ਸਿੰਘ ਅਤੇ ਦਲਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਮਾਨਸਾ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਹਾਦਸੇ ਦੌਰਾਨ ਕਾਰ ਨੁਕਸਾਨੀ ਗਈ। ਥਾਣਾ ਸਿਟੀ ਬੁਢਲਾਡਾ ਦੇ ਮੁਖੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਬਲਜਿੰਦਰ ਸਿੰਘ ਦੇ ਪਿਤਾ ਦਾਰਾ ਸਿੰਘ ਦੇ ਬਿਆਨਾਂ ’ਤੇ ਟੱਕਰ ਚਾਲਕ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਜੋ ਹਾਲੇ ਫਰਾਰ ਹੈ ਅਤੇ ਉਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।
Advertisement
Advertisement
Advertisement
×

