ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
ਨਿੱਜੀ ਪੱਤਰ ਪ੍ਰੇਰਕ ਮਹਿਲ ਕਲਾਂ, 1 ਜੁਲਾਈ ਇਥੇ ਬੰਦ ਪਏ ਟੌਲ ਪਲਾਜ਼ੇ ਦੇ ਨਜ਼ਦੀਕ ਵਾਪਰੇ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੋਬਿੰਦ ਸਿੰਘ ਉਰਫ਼ ਗੋਲਡੀ (33) ਪੁੱਤਰ ਭਾਨ ਸਿੰਘ ਵਾਸੀ ਪਿੰਡ ਗੰਗੋਹਰ ਵਜੋਂ ਹੋਈ ਹੈ। ਪਿੰਡ...
Advertisement
ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 1 ਜੁਲਾਈ
Advertisement
ਇਥੇ ਬੰਦ ਪਏ ਟੌਲ ਪਲਾਜ਼ੇ ਦੇ ਨਜ਼ਦੀਕ ਵਾਪਰੇ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੋਬਿੰਦ ਸਿੰਘ ਉਰਫ਼ ਗੋਲਡੀ (33) ਪੁੱਤਰ ਭਾਨ ਸਿੰਘ ਵਾਸੀ ਪਿੰਡ ਗੰਗੋਹਰ ਵਜੋਂ ਹੋਈ ਹੈ।
ਪਿੰਡ ਵਾਸੀ ਗੁਰਦੀਪ ਸਿੰਘ ਨੇ ਦੱਸਿਆ ਕਿ ਗੋਬਿੰਦ ਸਿੰਘ ਦੇ ਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰੀ ਦਿੱਤੀ ਅਤੇ ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਦੇਖਦੇ ਹੋਏ ਉਸ ਨੂੰ ਸਰਕਾਰੀ ਹਸਪਤਾਲ ਬਰਨਾਲਾ ਰੈਫਰ ਕਰ ਦਿੱਤਾ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਉਨ੍ਹਾਂ ਦੱਸਿਆ ਕਿ ਗੋਬਿੰਦ ਸਿੰਘ ਆਪਣੇ ਮਾਤਾ-ਪਿਤਾ ਦਾ ਇਕੱਲਾ ਪੁੱਤਰ ਸੀ। ਉਸ ਦੀਆਂ ਦੋ ਭੈਣਾਂ ਹਨ ਅਤੇ ਉਸਦੇ ਪਿਤਾ ਅਧਰੰਗ ਦੀ ਬਿਮਾਰੀ ਤੋਂ ਪੀੜਤ ਹਨ।
Advertisement
×