ਸੜਕ ਹਾਦਸੇ ’ਚ ਨੌਜਵਾਨ ਦੀ ਮੌਤ, ਦੋ ਗੰਭੀਰ ਜ਼ਖ਼ਮੀ
ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਪਿੰਡ ਗੰਗੋਹਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਥਾਣਾ ਮਹਿਲ ਕਲਾਂ ਦੇ ਏਐਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ (28) ਆਪਣੇ ਸਾਥੀਆਂ...
Advertisement
ਲੁਧਿਆਣਾ-ਬਰਨਾਲਾ ਮੁੱਖ ਮਾਰਗ ’ਤੇ ਪਿੰਡ ਗੰਗੋਹਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਥਾਣਾ ਮਹਿਲ ਕਲਾਂ ਦੇ ਏਐਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਲਖਵਿੰਦਰ ਸਿੰਘ (28) ਆਪਣੇ ਸਾਥੀਆਂ ਗੌਰਵ ਸਿੰਗਲਾ ਅਤੇ ਦਿਨੇਸ਼ ਕੁਮਾਰ ਅਲਟੋ ਕਾਰ ਰਾਹੀਂ ਰਾਏਕੋਟ ਤੋਂ ਮਹਿਲ ਕਲਾਂ ਵੱਲ ਆ ਰਿਹਾ ਸੀ। ਰਸਤੇ ਵਿੱਚ ਇੱਕ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਲਖਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਗੌਰਵ ਸਿੰਗਲਾ ਅਤੇ ਦਿਨੇਸ਼ ਕੁਮਾਰ ਗੰਭੀਰ ਜ਼ਖ਼ਮੀ ਹੋ ਗਏ। ਗੌਰਵ ਸਿੰਗਲਾ ਨੂੰ ਤੁਰੰਤ ਬਰਨਾਲਾ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਦਕਿ ਦਿਨੇਸ਼ ਕੁਮਾਰ ਦੀ ਹਾਲਤ ਵਧੇਰੇ ਨਾਜ਼ੁਕ ਹੋਣ ਕਰਕੇ ਉਸ ਨੂੰ ਲੁਧਿਆਣਾ ਦੇ ਹਸਪਤਾਲ ’ਚ ਰੈਫਰ ਕੀਤਾ ਗਿਆ।
Advertisement
Advertisement
×