ਮੁੱਦਕੀ ’ਚ ਨੌਜਵਾਨ ਦੀ ਭੇਤ-ਭਰੀ ਹਾਲਤ 'ਚ ਮੌਤ
ਕਸਬਾ ਮੁੱਦਕੀ ਦੇ ਇੱਕ ਨੌਜਵਾਨ ਦੀ ਭੇਤ-ਭਰੇ ਹਾਲਾਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ ਉਰਫ਼ ਜਾਦੂ (19) ਵਜੋਂ ਹੋਈ ਹੈ। ਉਹ ਮਾਪਿਆਂ ਦੀ ਇਕਲੌਤੀ ਔਲਾਦ ਸੀ। ਮ੍ਰਿਤਕ ਦਾ ਪਿਤਾ ਸਤਨਾਮ ਸਿੰਘ ਪਿੰਡ ਜਵਾਹਰ ਸਿੰਘ ਵਾਲਾ ਦੇ...
Advertisement
ਕਸਬਾ ਮੁੱਦਕੀ ਦੇ ਇੱਕ ਨੌਜਵਾਨ ਦੀ ਭੇਤ-ਭਰੇ ਹਾਲਾਤ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ ਉਰਫ਼ ਜਾਦੂ (19) ਵਜੋਂ ਹੋਈ ਹੈ। ਉਹ ਮਾਪਿਆਂ ਦੀ ਇਕਲੌਤੀ ਔਲਾਦ ਸੀ। ਮ੍ਰਿਤਕ ਦਾ ਪਿਤਾ ਸਤਨਾਮ ਸਿੰਘ ਪਿੰਡ ਜਵਾਹਰ ਸਿੰਘ ਵਾਲਾ ਦੇ ਗੁਰੂ ਘਰ ਵਿੱਚ ਗ੍ਰੰਥੀ ਸਿੰਘ ਵਜੋਂ ਸੇਵਾਦਾਰ ਹੈ।
ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਆਖ਼ਰੀ ਵਾਰ ਆਪਣੇ ਦੋਸਤਾਂ ਨਾਲ ਦੇਖਿਆ ਗਿਆ ਸੀ। ਲੰਘੀ ਰਾਤ ਉਕਤ ਦੋਵੇਂ ਨੌਜਵਾਲ ਯਾਦਵਿੰਦਰ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਮੁੱਦਕੀ ਲੈ ਆਏ। ਉਸ ਦੇ ਪੈਰਾਂ 'ਤੇ ਸੱਟਾਂ ਦੇ ਨਿਸ਼ਾਨ ਵੀ ਸਨ। ਬਾਅਦ ਵਿੱਚ ਉਸ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
Advertisement
Advertisement
×