ਪੱਤਰ ਪ੍ਰੇਰਕ
ਮਾਨਸਾ, 29 ਸਤੰਬਰ
ਭਾਵੇਂ ਪੰਜਾਬ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਪਰ ਪਿਛਲੇ ਲੰਬੇ ਸਮੇਂ ਤੋਂ ਇਸ ਐਵਾਰਡ ਨੂੰ ਹਾਸਲ ਕਰਨ ਲਈ ਮੈਰਿਟ ’ਚ ਆਉਣ ਵਾਲੇ ਦਰਜਨਾਂ ਨੌਜਵਾਨਾਂ ਦੇ ਕੇਸ ਹੁਣ ਲਮਕ ਅਵਸਥਾ ਵਿੱਚ ਰਹਿ ਗਏ ਹਨ। ਜ਼ਿਲ੍ਹਾ ਯੂਥ ਕਲੱਬਜ਼ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ ਸਿੱਧੂ ਨੇ ਗਿਲਾ ਜ਼ਾਹਿਰ ਕੀਤਾ ਹੈ ਕਿ ਪੰਜਾਬ ਸਰਕਾਰ ਨੂੰ ਇਹ ਐਵਾਰਡ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਆਪਣਾ ਵਾਅਦਾ ਵੀ ਪੂਰਾ ਕਰਨਾ ਚਾਹੀਦਾ ਹੈ।