ਹੜ੍ਹਾਂ ਦੇ ਪੱਕੇ ਹੱਲ ਲਈ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਨੌਜਵਾਨਾਂ ਵੱਲੋਂ ਮੋਟਰਸਾਈਕਲ ਮਾਰਚ
3 ਅਕਤੂਬਰ ਨੂੰ ਡੀ ਸੀ ਫਾਜ਼ਿਲਕਾ ਦਾ ਘਿਰਾਓ ਕਰਨ ਦਾ ਐਲਾਨ
ਕਿਰਤੀ ਕਿਸਾਨ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ, ਨੌਜਵਾਨ ਭਾਰਤ ਸਭਾ ਅਤੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਕੱਚੀਆਂ ਜ਼ਮੀਨਾਂ ਦੇ ਮਾਲਕੀ ਹੱਕ ਲੈਣ, ਫਸਲਾਂ, ਘਰਾਂ, ਪਸ਼ੂਆਂ ਤੇ ਮਨੁੱਖਾਂ ਦੇ ਨੁਕਸਾਨ ਦੀ ਭਰਪਾਈ ਲਈ ਢੁੱਕਵੀਂ ਮੁਆਵਜ਼ਾ ਨੀਤੀ ਬਣਾਉਣ, ਪਾਣੀਆਂ ਦੀ ਵੰਡ ਰਿਪੇਰੀਅਨ ਸਿਧਾਂਤ ਮੁਤਾਬਕ ਕਰਨ, ਡੈਮਾਂ 'ਤੇ ਕੰਟਰੋਲ, ਵਿਕਸਿਤ ਨਹਿਰੀ ਢਾਂਚੇ ਤੇ ਬਾਰਿਸ਼ ਦੇ ਪਾਣੀ ਦੀ ਸਾਂਭ ਸੰਭਾਲ ਲਈ ਨੀਤੀ ਬਣਾਉਣ ਸਮੇਤ ਹੋਰਨਾਂ ਮੰਗਾਂ ਦੇ ਹੱਲ ਲਈ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੀਤਾ ਗਿਆ ਅਤੇ ਹਰੇਕ ਪਿੰਡ ਵਿਚ ਜਾ ਕੇ 3 ਅਕਤੂਬਰ ਨੂੰ ਡੀਸੀ ਫਾਜ਼ਿਲਕਾ ਦੇ ਘਿਰਾਓ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਚੱਕ ਸੈਦੋਕੇ, ਜ਼ਿਲ੍ਹਾ ਸਕੱਤਰ ਮਨਦੀਪ ਸਿੰਘ ਚੱਕ ਸੈਦੋ ਕੇ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਧੀਰਜ ਫਾਜ਼ਿਲਕਾ ਤੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਮੁਹਾਰਖੀਵਾ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਜਨਰਲ ਸਕੱਤਰ ਮਹਿੰਦਰ ਕੌੜੀਆਂ ਵਾਲੀ ਤੇ ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਫਾਜ਼ਿਲਕਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਰਾਜਨ ਮੁਹਾਰਸੋਨਾ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਅੱਜ ਸਾਡੀਆਂ ਸਰਕਾਰਾਂ ਲੋਕ ਵਿਰੋਧੀ ਅਤੇ ਸਾਮਰਾਜੀ ਕਾਰਪੋਰੇਟ ਪੱਖੀ ਵਿਕਾਸ ਮਾਡਲ ਲਾਗੂ ਕਰਨ ਲੱਗੀ ਹੋਈ ਹੈ। ਦੂਜੇ ਪਾਸੇ ਕੇਂਦਰ ਸਰਕਾਰ ਨੇ ਡੈਮ ਸੇਫਟੀ ਐਕਟ ਬਣਾ ਕੇ ਪੰਜਾਬ ਦੇ ਦਰਿਆਵਾਂ ਅਤੇ ਡੈਮਾਂ ’ਤੇ ਪੂਰਨ ਅਧਿਕਾਰ ਆਪਣੇ ਹੇਠ ਲੈ ਲਿਆ ਹੈ, ਜੋ ਕਿ ਰਾਜਾਂ ਦੇ ਅਧਿਕਾਰਾਂ ਦਾ ਬਹੁਤ ਵੱਡਾ ਘਾਣ ਹੈ। ਇਸ ਮੌਕੇ ਹੜ੍ਹ ਪ੍ਰਭਾਵਿਤ ਪਿੰਡਾਂ ਤੋਂ ਕੁਲਵਿੰਦਰ ਸਿੰਘ, ਸਨਮ, ਮਨਪ੍ਰੀਤ ਸਿੰਘ, ਸੰਜੀਵ ਸਿੰਘ, ਰਣਜੀਤ ਸਿੰਘ, ਗੁਰਸੇਵਕ ਸਿੰਘ, ਜਸਵੀਰ ਸਿੰਘ, ਗੁਰਵਿੰਦਰ ਸਿੰਘ, ਨਿਰਮਲ ਸਿੰਘ, ਸਿਕੰਦਰ ਸਿੰਘ, ਜਗਰੂਪ ਸਿੰਘ, ਰਮਨ, ਜਸਵਿੰਦਰ ਸਿੰਘ, ਰਾਜਪ੍ਰੀਤ ਸਿੰਘ, ਸੁਨੀਲ, ਅਰਸ਼ਦੀਪ ਸਿੰਘ, ਸੁਰਜੀਤ ਸਿੰਘ, ਲਵਜੀਤ ਸਿੰਘ ਅਤੇ ਹੋਰ ਵੀ ਨੌਜਵਾਨ ਹਾਜ਼ਰ ਸਨ।