ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਹਲਾਕ, ਦੋ ਗੰਭੀਰ
ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਨੇੜੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ’ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵਿੱਚੋਂ ਇੱਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ ਗਿਆ...
Advertisement
ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਨੇੜੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ’ਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਵਿੱਚੋਂ ਇੱਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ। ਕਾਰ ਚਾਲਕ ਨੇ ਦੱਸਿਆ ਕਿ ਉਹ ਲੁਧਿਆਣਾ ਤੋਂ ਜਲਾਲਾਬਾਦ ਵੱਲ ਜਾ ਰਿਹਾ ਸੀ। ਇਸ ਦੌਰਾਨ ਗਲਤ ਸਾਈਡ ਤੋਂ ਆ ਰਹੇ ਇੱਕ ਮੋਟਰਸਾਈਕਲ ਨੇ ਉਸ ਦੀ ਕਾਰ ਵਿਚ ਸਿੱਧੀ ਟੱਕਰ ਮਾਰ ਦਿੱਤੀ। ਇਸ ਟੱਕਰ ਵਿੱਚ ਮੋਟਰਸਾਈਕਲ ਅਤੇ ਕਾਰ ਦੋਵੇਂ ਬੁਰੀ ਤਰ੍ਹਾਂ ਨੁਕਸਾਨੇ ਗਏ। ਪੁਲੀਸ ਮੁਤਾਬਕ ਮੋਟਰਸਾਈਕਲ ’ਤੇ ਸਵਾਰ ਨੌਜਵਾਨ ਸ਼ਮਸ਼ੇਰ ਸਿੰਘ (23 ਸਾਲ) ਦੀ ਇਸ ਹਾਦਸੇ ਵਿਚ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਦੋ ਹੋਰ ਨੌਜਵਾਨ ਜ਼ਖ਼ਮੀ ਹਨ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
Advertisement
Advertisement
×