ਬਰਨਾਲਾ: ਸੀਬੀਐਸਈ ਨੇ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਨਤੀਜਾ ਦਾ ਐਲਾਨ ਕਰ ਦਿੱਤਾ ਹੈ ਅਤੇ ਵਾਈਐਸ ਪਬਲਿਕ ਸਕੂਲ ਦੇ ਵਿਦਿਆਰਥੀ ਚਮਕਦੇ ਹੋਏ ਸਾਹਮਣੇ ਆਏ ਹਨ। ਸਕੂਲ ਪ੍ਰਸ਼ਾਸਨ ਨੇ ਦੱਸਿਆ ਕਿ ਸੀਬੀਐੱਸਈ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ 28 ਵਿਦਿਆਰਥੀਆਂ ਨੇ 90 ਫੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜਾ ਇਹ ਸਕੂਲ ਅਤੇ ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਲਈ ਮਾਣ ਵਾਲੀ ਗੱਲ ਹੈ ਜਿਨ੍ਹਾਂ ਬੋਰਡ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ। ਸਾਇੰਸ ਸਟਰੀਮ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੋਮਲਪ੍ਰੀਤ ਕੌਰ ਨੇ 96 ਫੀਸਦ, ਸਿਮਰਨ ਨੇ 95.6 ਫੀਸਦ, ਸਵਰਿਤ ਨੇ 95.4 ਫੀਸਦ, ਖੁਸ਼ੀ ਨੇ 95 ਫੀਸਦ, ਰਿਤਿਕ ਮਹਿਤਾ ਨੇ 95 ਫੀਸਦ, ਆਂਚਲ ਨੇ 94.8 ਫੀਸਦ ਅਤੇ ਰੀਆ ਨੇ 94.6 ਫੀਸਦ ਅੰਕ ਪ੍ਰਾਪਤ ਕੀਤੇ। ਹਿਊਮੈਨਟੀਜ਼ ਵਿੱਚ ਕਾਰਤਿਕ ਮੋਹੰਤੀ ਨੇ 95.2 ਫੀਸਦ ਅਤੇ ਕਿਰਨ ਨੇ 95.6 ਫੀਸਦ ਅੰਕ ਪ੍ਰਾਪਤ ਕੀਤੇ। ਕਾਮਰਸ ਦੇ ਵਿਦਿਆਰਥੀਆਂ ਨੇ ਵੀ ਵਧੀਆ ਪ੍ਰਦਰਸ਼ਨ ਕੀਤਾ, ਸਕਾਲਰ ਮਿਤਾਂਸ਼ੂ ਨੇ 94.2 ਫੀਸਦ ਅੰਕ ਪ੍ਰਾਪਤ ਕੀਤੇ। ਸਕੂਲ ਵੱਲੋਂ ਸਮੂਹ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਗਈ। -ਨਿੱਜੀ ਪੱਤਰ ਪ੍ਰੇਰਕ