ਭੁੱਚੋ ਮੰਡੀ: ਇੰਡੀਅਨ ਸੈਨੀਟੇਸ਼ਨ ਲੀਗ ਤਹਿਤ ਨਗਰ ਕੌਂਸਲ ਭੁੱਚੋ ਮੰਡੀ ਵੱਲੋਂ ਕੂੜਾ ਮੁਕਤ ਸ਼ਹਿਰ ਲਈ ਜ਼ੀਰੋ ਵੇਸਟ ਸਵੱਛਤਾ ਰੈਲੀ ਕੱਢੀ ਗਈ। ਰੈਲੀ ਵਿੱਚ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਅਹਿਮ ਭੂਮਿਕਾ ਨਿਭਾਈ। ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸ ਗੋਲਨ ਅਤੇ ਕੌਂਸਲਰ ਅੰਜਲੀ ਗਰਗ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰੈਲੀ ਦੌਰਾਨ ਵਿਦਿਆਰਥੀਆਂ ਨੇ ਲੋਕਾਂ ਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ, ਬੂਟੇ ਲਗਾੳਣ ਅਤੇ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ। -ਪੱਤਰ ਪ੍ਰੇਰਕ