DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

zira news: ਮੁੱਖ ਮੰਤਰੀ ਫੈਕਟਰੀ ਬੰਦ ਕਰਨ ਦਾ ਹੁਕਮ ਲੈ ਕੇ ਆਉਣ

ਮੁੱਖ ਮੰਤਰੀ ਦੀ ਜ਼ੀਰਾ ਆਮਦ ’ਤੇ ਸਾਂਝੇ ਮੋਰਚੇ ਨੇ ਮੰਗੀ ਕੀਤੀ; ਸ਼ਰਾਬ ਫੈਕਟਰੀ ਬੰਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੌਰਾਨ ਸਾਂਝਾ ਮੋਰਚਾ ਜ਼ੀਰਾ ਦੇ ਆਗੂ। -ਫੋਟੋ :ਨੀਲੇਵਾਲਾ
Advertisement

ਜ਼ੀਰਾ ਦੇ ਮਨਸੂਰਵਾਲ ਕਲਾਂ ਵਿਖੇ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਪੱਕੇ ਤੌਰ ’ਤੇ ਬੰਦ ਕਰਵਾਉਣ ਲਈ ਲੱਗੇ ਸਾਂਝੇ ਮੋਰਚੇ ਦੇ ਆਗੂਆਂ ਰੋਮਨ ਬਰਾੜ ਮਹੀਆਂ ਵਾਲਾ ਕਲਾਂ, ਗੁਰਮੇਲ ਸਿੰਘ ਸਾਬਕਾ ਸਰਪੰਚ ਮਸੂਰਵਾਲ ਕਲਾਂ, ਪ੍ਰੀਤਮ ਸਿੰਘ ਮਹੀਆਂ ਵਾਲਾ ਕਲਾਂ ਆਦਿ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ 6 ਸਤੰਬਰ ਨੂੰ ਜ਼ੀਰਾ ਆਮਦ ਸਬੰਧੀ ਅਹਿਮ ਮੀਟਿੰਗ ਕੀਤੀ ਗਈ।

ਮੋਰਚੇ ਦੇ ਆਗੂਆਂ ਨੇ ਮੁੱਖ ਮੰਤਰੀ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਉਹ ਜ਼ੀਰਾ ਆਉਂਦੇ ਸਮੇਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਪੱਕੇ ਤੌਰ ’ਤੇ ਬੰਦ ਕਰਨ ਸਬੰਧੀ ਲਿਖਤੀ ਹੁਕਮ ਨਾਲ ਲੈ ਕੇ ਆਉਣ ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Advertisement

ਆਗੂਆਂ ਨੇ ਕਿਹਾ ਕਿ ਜ਼ੀਰਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕ ਪਿਛਲੇ ਲੰਮੇ ਸਮੇਂ ਤੋਂ ਮਾਲਬਰੋਜ਼ ਸ਼ਰਾਬ ਫੈਕਟਰੀ ਨੂੰ ਪੂਰਨ ਤੌਰ ’ਤੇ ਬੰਦ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਲੋਕ ਹੁਣ ਕਿਸੇ ਵੀ ਕਿਸਮ ਦੇ ਮੌਖਿਕ ਵਾਅਦੇ ਜਾਂ ਬਿਆਨਾਂ ’ਤੇ ਭਰੋਸਾ ਕਰਨ ਲਈ ਤਿਆਰ ਨਹੀਂ। ਜੇ ਸਰਕਾਰ ਸੱਚ-ਮੁੱਚ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨੀ ਚਾਹੁੰਦੀ ਹੈ ਤਾਂ ਠੋਸ ਅਤੇ ਲਿਖਤੀ ਫ਼ੈਸਲਾ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਲਾਕੇ ਦੇ ਲੋਕਾਂ ਦੇ ਫੈਕਟਰੀ ਕਾਰਨ ਹੋਏ ਨੁਕਸਾਨ ਦੀ ਭਰਪਾਈ ਵੀ ਕਰਨ। ਮੋਰਚੇ ਦੇ ਆਗੂਆਂ ਨੇ ਹਲਕਾ ਜ਼ੀਰਾ ਦੇ ਸਾਰੇ ਸਿਆਸੀ ਲੀਡਰਾਂ ਨੂੰ ਘੇਰਦਿਆਂ ਕਿਹਾ ਕਿ ਉਹ ਆਪਣਾ ਸਟੈਂਡ ਕਲੀਅਰ ਕਰਨ ਕਿ ਜਦ ਵੀ ਉਹ ਸੱਤਾ ਵਿੱਚ ਆਉਣ, ਜ਼ੀਰਾ ਫੈਕਟਰੀ ਕਿਸੇ ਵੀ ਹਾਲਤ ਵਿੱਚ ਨਹੀਂ ਚੱਲਣ ਦਿੱਤੀ ਜਾਵੇਗੀ। ਸਾਂਝਾ ਮੋਰਚਾ ਜ਼ੀਰਾ ਦਾ ਸਪੱਸ਼ਟ ਐਲਾਨ ਹੈ ਕਿ ਜਦੋਂ ਤੱਕ ਜ਼ੀਰਾ ਸ਼ਰਾਬ ਫੈਕਟਰੀ ਨੂੰ ਪੂਰਨ ਤੌਰ ’ਤੇ ਬੰਦ ਕਰਨ ਸਬੰਧੀ ਲਿਖਤੀ ਫੈਸਲਾ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ।

Advertisement

Advertisement
×