DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

zira news: ਲੋਕ ਗੋਲੀ ਨਹੀਂ, ਵੋਟ ਚੁਣਨਗੇ: ਹਰਪ੍ਰੀਤ ਹੀਰੋ

ਅਕਾਲੀ ਦਲ ਨੇ ਗੁਰਪ੍ਰੀਤ ਸੇਖੋਂ ਨੂੰ ‘ਆਪ’ ਵਿੱਚ ਸ਼ਾਮਲ ਕਰਨ ’ਤੇ ਸਰਕਾਰ ਘੇਰੀ

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੌਰਾਨ ਹਰਪ੍ਰੀਤ ਸਿੰਘ ਹੀਰੋ ਅਤੇ ਅਕਾਲੀ ਵਰਕਰ। -ਫੋਟੋ :ਨੀਲੇਵਾਲਾ
Advertisement

ਸ਼੍ਰੋਮਣੀ ਅਕਾਲੀ ਦਲ ਜ਼ੀਰਾ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਆਪਣੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ’ਚ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਹਲਕੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰੇ ਸਣੇ ਪਾਰਟੀ ਦੀ ਜ਼ਮੀਨੀ ਪੱਧਰ ’ਤੇ ਰਣਨੀਤੀ ਬਾਰੇ ਚਰਚਾ ਕੀਤੀ। ਮੀਟਿੰਗ ਦੌਰਾਨ ਹਰਪ੍ਰੀਤ ਸਿੰਘ ਹੀਰੋ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਜ਼ੀਰਾ ਹਲਕੇ ਨਾਲ ਸਬੰਧਤ ਲਏ ਗਏ ਸਿਆਸੀ ਫ਼ੈਸਲਿਆਂ ਸਬੰਧੀ ਸਰਕਾਰ ’ਤੇ ਨਿਸ਼ਾਨੇ ਸੇਧੇ। ‘ਆਪ’ ਵੱਲੋਂ ਗੁਰਪ੍ਰੀਤ ਸੇਖੋਂ ਨੂੰ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਦੋਗਲੀ ਨੀਤੀ ਅਪਣਾਉਣ ਦੇ ਦੋਸ਼ ਲਾਏ ਅਤੇ ਕਿਹਾ ਕਿ ਲੋਕ ‘ਗੋਲੀ ਨਹੀਂ ਬੈਲਟ’ ਨੂੰ ਤਰਜੀਹ ਦੇਣਗੇ। ਹਰਪ੍ਰੀਤ ਹੀਰੋ ਨੇ ਕਿਹਾ, ‘‘ਇੱਕ ਪਾਸੇ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਦਾਅਵੇ ਕਰਦੀ ਹੈ ਜਦਕਿ ਦੂਜੇ ਪਾਸੇ ਅਜਿਹੇ ਵਿਅਕਤੀਆਂ ਨੂੰ ਹੀ ਪਾਰਟੀ ਦੀਆਂ ਜ਼ਿੰਮੇਵਾਰੀਆਂ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਗੁਰਪ੍ਰੀਤ ਸੇਖੋਂ ਨੂੰ ਆਪ ਪਾਰਟੀ ਵਿੱਚ ਸ਼ਾਮਲ ਕਰਕੇ ‘ਆਪ’ ਸਰਕਾਰ ਨੇ ਖ਼ੁਦ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਗੈਂਗਸਟਰ ਕਲਚਰ ਖ਼ਿਲਾਫ਼ ਉਸ ਦੇ ਦਾਅਵਿਆਂ ਵਿੱਚ ਕਿੰਨੀ ਸੱਚਾਈ ਹੈ।’’

ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਸੱਤਾ ਬਚਾਉਣ ਲਈ ਬੇਚੈਨੀ ਨੂੰ ਦਰਸਾਉਂਦਾ ਹੈ। ਸੱਤਾ ਨਾਲ ਚਿੰਬੜੇ ਰਹਿਣ ਲਈ ‘ਆਪ’ ਕਿਸੇ ਵੀ ਹੱਦ ਤੱਕ ਜਾਣ ਅਤੇ ਗੈਂਗਸਟਰਾਂ ਨੂੰ ਵੀ ਸਿਆਸੀ ਜ਼ਿੰਮੇਵਾਰੀਆਂ ਸੌਂਪਣ ਤੋਂ ਗੁਰੇਜ਼ ਨਹੀਂ ਕਰ ਰਹੀ। ਸ਼੍ਰੀ ਹੀਰੋ ਨੇ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੀਆਂ ਵੰਡ ਪਾਊ ਨੀਤੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਉਨ੍ਹਾਂ ਕਿਹਾ ਕਿ “ਪੰਜਾਬ ਦੇ ਲੋਕ ਗੋਲੀ ਨੂੰ ਨਹੀਂ, ਬੈਲਟ ਨੂੰ ਚੁਣਨਗੇ ਅਤੇ 2027 ਦੀਆਂ ਚੋਣਾਂ ਵਿੱਚ ‘ਆਪ’ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ।” ਇਸ ਮੌਕੇ ਸ੍ਰੀ ਹੀਰੋ ਨੇ ਵਰਕਰਾਂ ਨੂੰ ਮੈਂਬਰਸ਼ਿਪ ਮੁਹਿੰਮ ਨੂੰ ਤੇਜ਼ ਕਰਨ ਅਤੇ ਨੌਜਵਾਨਾਂ ਦੀ ਪਾਰਟੀ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮਜ਼ਬੂਤ ਜ਼ਮੀਨੀ ਜਥੇਬੰਦਕ ਢਾਂਚਾ ਹੀ ਸੱਤਾਧਾਰੀ ਧਿਰ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰ ਸਕਦਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੇ ਹਿੱਤਾਂ ਦੀ ਅਸਲ ਆਵਾਜ਼ ਵਜੋਂ ਮੁੜ ਮਜ਼ਬੂਤ ਕਰ ਸਕਦਾ ਹੈ।

Advertisement

Advertisement
Advertisement
×