DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Zira News: ਮਿਸਲ ਸਤਲੁਜ ਵੱਲੋਂ ਮੁੱਖ ਮੰਤਰੀ ਦੇ ਵਿਰੋਧ ਦਾ ਐਲਾਨ

ਜ਼ੀਰਾ ਪਹੁੰਚਣ ’ਤੇ ਅੱਜ ਮੁੱਖ ਮੰਤਰੀ ਮਾਨ ਨੂੰ ਕਾਲੇ ਝੰਡੇ ਦਿਖਾਵਾਂਗੇ: ਸੇਖੋਂ

  • fb
  • twitter
  • whatsapp
  • whatsapp
featured-img featured-img
ਪ੍ਰੈੱਸ ਕਾਨਫਰੰਸ ’ਚ ਜਾਣਕਾਰੀ ਦਿੰਦੇ ਹੋਏ ਮਿਸਲ ਸਤਲੁਜ ਦੇ ਆਗੂ। -ਫੋਟੋ :ਨੀਲੇਵਾਲਾ
Advertisement

ਮਿਸਲ ਸਤਲੁਜ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 6 ਸਤੰਬਰ ਦੀ ਜ਼ੀਰਾ ਫੇਰੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਅੱਜ ਜ਼ੀਰਾ ’ਚ ਪ੍ਰੈੱਸ ਕਾਨਫਰੰਸ ਦੌਰਾਨ ਮਿਸਲ ਸਤਲੁਜ ਮਿਸਲ ਸਤਲੁਜ ਦੇ ਜਨਰਲ ਸਕੱਤਰ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦੇ ਲਗਾਤਾਰ ਅਣਗੌਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ, ਭ੍ਰਿਸ਼ਟਾਚਾਰ, ਗੈਂਗਸਟਰਵਾਦ ਆਦਿ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁਹਾਜ਼ ’ਤੇ ਨਾਕਾਮ ਹੋਈ ਹੈ, ਜਿਸ ਲਈ ਮਿਸਲ ਸਤਲੁਜ ਵੱਲੋਂ ਮੁੱਖ ਮੰਤਰੀ ਦਾ 6 ਸਤੰਬਰ ਜ਼ੀਰਾ ਪਹੁੰਚਣ ’ਤੇ ਕਾਲੇ ਝੰਡੇ ਦਿਖਾ ਕੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਕਾਲੇ ਝੰਡੇ’ ਜਮਹੂਰੀ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਦਾ ਸੰਕੇਤ ਹਨ। ਮਿਸਲ ਸਤਲੁਜ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਾਂ ਅਮਨ-ਕਾਨੂੰਨ ਦੀ ਉਲੰਘਣਾ ਦੇ ਹੱਕ ’ਚ ਨਹੀਂ ਹੈ ਤੇ ਇਹ ਵਿਰੋਧ ਪੂਰੀ ਤਰ੍ਹਾਂ ਸ਼ਾਂਤਮਈ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਰੁਜ਼ਗਾਰ, ਨਸ਼ਿਆਂ, ਕਿਸਾਨੀ, ਉਦਯੋਗ ਤੇ ਆਰਥਿਕਤਾ ਨਾਲ ਸਬੰਧਿਤ ਮਸਲਿਆਂ ’ਤੇ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ।

ਜਨਰਲ ਸਕੱਤਰ ਪੰਜਾਬ ਮਾਨ ਸਿੰਘ ਕਿਲੀ ਨੇ ਕਿਹਾ ਕੇ ਸੇਰੋਂ ਦੇ ਨੌਜਵਾਨ ਨਾਲ ਵਧੀਕੀ ਕਰਨ ਵਾਲੇ ਪੁਲੀਸ ਅਫਸਰਾਂ ਤੇ ਸਖਤ ਕਾਰਵਾਈ ਕੀਤੀ ਜਾਵੇ ਅਤੇ ਮੁੱਖ ਮੰਤਰੀ ਨੈਤਿਕ ਜ਼ਿੰਮੇਵਾਰੀ ਸਮਝਦੇ ਅਸਤੀਫਾ ਦੇਣ।

Advertisement

ਇਸ ਮੌਕੇ ਆਗੂਆਂ ਨੇ ਕਿਹਾ ਕਿ ਅਸੈਂਬਲੀ ਚੋਣਾਂ ’ਚ ਜਥੇਬੰਦੀ 15 ਤੋਂ 20 ਸੀਟਾਂ ’ਤੇ ਇਕੱਲਿਆਂ ਹੀ ਲੜੇਗੀ ਪਰ ਜੇ ਪੰਜਾਬ ਦੇ ਪਾਣੀਆਂ, ਨਸ਼ਿਆਂ ਦੇ ਖਾਤਮੇ, ਭ੍ਰਿਸ਼ਟਾਚਾਰ ਆਦਿ ਮੁੱਦਿਆਂ ’ਤੇ ਕੋਈ ਪਾਰਟੀ ਚੋਣ ਲੜਦੀ ਹੈ ਤਾਂ ਉਹ ਉਨ੍ਹਾਂ ਨਾਲ ਗੱਠਜੋੜ ਕਰਨ ਬਾਰੇ ਸੋਚ ਸਕਦੇ ਹਨ।

Advertisement

Advertisement
×