ਮਮਦੋਟ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਦੀ ਚੋਣ ਸੰਬੰਧੀ ਮੀਟਿੰਗ ਸੂਬਾ ਕਮੇਟੀ ਮੈਂਬਰ ਜਸਬੀਰ ਸਿੰਘ ਅਤੇ ਰਣਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵੱਖ ਵੱਖ ਪਿੰਡਾਂ ਤੋਂ 180 ਡੈਲੀਗੇਟਾਂ ਨੇ ਭਾਗ ਲਿਆ। ਇਸ ਦੌਰਾਨ ਧਰਮ ਸਿੰਘ ਸਿੱਧੂ ਨੂੰ ਜ਼ੋਨ ਪ੍ਰਧਾਨ, ਮੇਜਰ ਸਿੰਘ ਨੂੰ ਸਕੱਤਰ, ਮੰਗਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਫੁੰਮਣ ਸਿੰਘ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ। 25 ਮੈਂਬਰੀ ਸਲਾਹਕਾਰ ਕਮੇਟੀ ਵੀ ਚੁਣੀ ਗਈ। ਇਸ ਮੌਕੇ ਚੁਣੇ ਗਏ ਅਹੁਦੇਦਾਰਾਂ ਨੇ ਵਾਅਦਾ ਕੀਤਾ ਕਿ ਉਹ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਵਾਉਣਗੇ ਤਿੰਨ ਵਾਸਤੇ ਸੰਘਰਸ਼ ਕਰਨਗੇ । ਇਸ ਮੌਕੇ ਗੁਰਮੇਲ ਸਿੰਘ, ਅਵਤਾਰ ਸਿੰਘ, ਪ੍ਰੀਤਮ ਸਿੰਘ ਅਤੇ ਸੁਖਦੇਵ ਸਿੰਘ ਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। -ਪੱਤਰ ਪ੍ਰੇਰਕ