ਸ੍ਰੀਨਗਰ: ਸ੍ਰੀਨਗਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਦੋ ਅਤਿਵਾਦੀ ਮਾਰੇ ਗਏ ਹਨ। ਪੁਲੀਸ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਸੁਰੱਖਿਆ ਬਲਾਂ ਨੇ ਸ਼ਹਿਰ ਦੇ ਨੌਗਾਮ ਥਾਣੇ ਅਧੀਨ ਪੈਂਦੇ ਦੰਗੇਰਪੋਰਾ ਇਲਾਕੇ ਵਿਚ ਤਲਾਸ਼ੀ ਮੁਹਿੰਮ ਆਰੰਭੀ ਸੀ। ਇਸ ਦੌਰਾਨ ਪੂਰੇ ਇਲਾਕੇ ਨੂੰ ਘੇਰਾ ਪਾਇਆ ਗਿਆ। ਤਲਾਸ਼ੀ ਦੌਰਾਨ ਹੀ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਖ਼ਬਰ ਲਿਖੇ ਜਾਣ ਤੱਕ ਮੁਕਾਬਲਾ ਜਾਰੀ ਸੀ ਤੇ ਦੋ ਅਤਿਵਾਦੀ ਮਾਰੇ ਜਾ ਚੁੱਕੇ ਸਨ। -ਪੀਟੀਆਈ