ਛੱਤੀਸਗੜ੍ਹ ’ਚ 10 ਨਕਸਲੀ ਹਲਾਕ
ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ 10 ਨਕਸਲੀ ਮਾਰੇ ਗਏ। ਸੂਤਰਾਂ ਨੇ ਦੱਸਿਆ ਕਿ ਮਰਨ ਵਾਲਿਆਂ ਵਿਚ ਪਾਬੰਦੀਸ਼ੁਦਾ ਸੀ ਪੀ ਆਈ (ਮਾਓਵਾਦੀ) ਦਾ ਇੱਕ ਸੀਨੀਅਰ ਆਗੂ ਅਤੇ ਕੇਂਦਰੀ ਕਮੇਟੀ ਮੈਂਬਰ (ਸੀ ਸੀ ਐਮ) ਮੋਡਮ ਬਾਲਾਕ੍ਰਿਸ਼ਨ ਸ਼ਾਮਲ...
Advertisement
ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ 10 ਨਕਸਲੀ ਮਾਰੇ ਗਏ। ਸੂਤਰਾਂ ਨੇ ਦੱਸਿਆ ਕਿ ਮਰਨ ਵਾਲਿਆਂ ਵਿਚ ਪਾਬੰਦੀਸ਼ੁਦਾ ਸੀ ਪੀ ਆਈ (ਮਾਓਵਾਦੀ) ਦਾ ਇੱਕ ਸੀਨੀਅਰ ਆਗੂ ਅਤੇ ਕੇਂਦਰੀ ਕਮੇਟੀ ਮੈਂਬਰ (ਸੀ ਸੀ ਐਮ) ਮੋਡਮ ਬਾਲਾਕ੍ਰਿਸ਼ਨ ਸ਼ਾਮਲ ਹੈ। ਰਾਏਪੁਰ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲੀਸ ਅਮਰੇਸ਼ ਮਿਸ਼ਰਾ ਨੇ ਦੱਸਿਆ ਕਿ ਮੈਨਪੁਰ ਪੁਲੀਸ ਸਟੇਸ਼ਨ ਦੀ ਹੱਦ ਹੇਠ ਆਉਂਦੇ ਜੰਗਲ ਵਿੱਚ ਨਕਸਲੀਆਂ ਨੇ ਉਦੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਦੋਂ ਸੁਰੱਖਿਆ ਬਲ ਨਕਸਲ ਵਿਰੋਧੀ ਕਾਰਵਾਈ ’ਤੇ ਜਾ ਰਹੇ ਸਨ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ। ਇਸ ਮੌਕੇ ਸਪੈਸ਼ਲ ਟਾਸਕ ਫੋਰਸ (ਐਸ ਟੀ ਐਫ), ਈ-30, ਕੋਬਰਾ ਅਤੇ ਪੁਲੀਸ ਦੀ ਟੀਮ ਨੇ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਹਾਲੇ ਵੀ ਗੋਲੀਬਾਰੀ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਨਕਸਲੀਆਂ ਬਾਰੇ ਗੁਪਤ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਸੁਰੱਖਿਆ ਬਲ ਤੇ ਪੁਲੀਸ ਦੀਆਂ ਟੀਮਾਂ ਉਨ੍ਹਾਂ ਨੂੰ ਕਾਬੂ ਕਰਨ ਜਾ ਰਹੀਆਂ ਸਨ। ਪੀਟੀਆਈ
Advertisement
Advertisement
×