ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ 1000 ਕੁਇੰਟਲ ਕਣਕ ਦਾ ਬੀਜ ਭੇਜਿਆ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮੰਗਲਵਾਰ ਨੂੰ ਆਪਣੇ ਸਰਕਾਰੀ ਨਿਵਾਸ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ ਕਣਕ ਦੇ ਬੀਜ ਨਾਲ ਲੱਦੇ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਮੁੱਖ ਮੰਤਰੀ ਆਦਿੱਤਿਆਨਾਥ ਨੇ...
Advertisement
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮੰਗਲਵਾਰ ਨੂੰ ਆਪਣੇ ਸਰਕਾਰੀ ਨਿਵਾਸ ਤੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ ਕਣਕ ਦੇ ਬੀਜ ਨਾਲ ਲੱਦੇ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਮੁੱਖ ਮੰਤਰੀ ਆਦਿੱਤਿਆਨਾਥ ਨੇ ਇਸ ਮੌਕੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਪੂਰੇ ਉਤਸ਼ਾਹ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰ ਦਾ ਅਸਲੀ ਆਨੰਦ ਤਾਂ ਹੀ ਹੈ, ਜਦੋਂ ਅਸੀਂ ਕਿਸੇ ਦੁਖੀ ਵਿਅਕਤੀ ਨਾਲ ਜੁੜ ਕੇ ਉਸ ਦੀ ਸਹਾਇਤਾ ਲਈ ਖੜ੍ਹੇ ਹੋਈਏ। ਉਨ੍ਹਾਂ ਕਿਹਾ ਕਿ ਇਸੇ ਭਾਵਨਾ ਨਾਲ ਅੱਜ ਇਸ ਔਖੇ ਸਮੇਂ ਵਿੱਚ ਉੱਤਰ ਪ੍ਰਦੇਸ਼ ਸਰਕਾਰ ਪੰਜਾਬ ਦੇ ਅੰਨਦਾਤਾ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਆਫ਼ਤ ਦਾ ਸਾਹਮਣਾ ਪੰਜਾਬ ਦੇ ਕਿਸਾਨ ਇਕੱਲੇ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਡਬਲ ਇੰਜਣ ਦੀ ਸਰਕਾਰ (ਕੇਂਦਰ ਸਰਕਾਰ ਅਤੇ ਉੱਤਰ ਪ੍ਰਦੇਸ਼ ਸਰਕਾਰ) ਹਰ ਆਫ਼ਤ ਪੀੜਤ ਨਾਗਰਿਕ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਉਹ ਰਾਹਤ ਸਮੱਗਰੀ ਦੇ ਰੂਪ ਵਿੱਚ ਸਹਾਇਤਾ ਹੋਵੇ, ਆਰਥਿਕ ਸਹਿਯੋਗ ਹੋਵੇ ਜਾਂ ਮੁੜ ਵਸੇਬੇ ਦੀ ਕੋਸ਼ਿਸ਼। ਉਨ੍ਹਾਂ ਕਿਹਾ, ''ਅਸੀਂ ਸਾਰੇ ਮਿਲ ਕੇ ਕਿਸਾਨਾਂ ਨੂੰ ਸ਼ਕਤੀਸ਼ਾਲੀ, ਆਤਮਨਿਰਭਰ ਅਤੇ ਖੁਸ਼ਹਾਲ ਬਣਾਵਾਂਗੇ।''
ਮੁੱਖ ਮੰਤਰੀ ਆਦਿੱਤਿਆਨਾਥ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਲਈ ਭੇਜਿਆ ਜਾ ਰਿਹਾ 1000 ਕੁਇੰਟਲ ਕਣਕ ਦਾ ਬੀਜ ਬੀਬੀ 327 ਕਿਸਮ ਦਾ ਹੈ, ਜਿਸ ਨੂੰ ਕਰਨ ਸ਼ਿਵਾਨੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਰੋਗ ਰੋਧਕ, ਬਾਇਓ ਫੋਰਟੀਫਾਈਡ ਅਤੇ ਪੋਸ਼ਣਯੁਕਤ ਕਿਸਮ ਹੈ, ਜੋ ਸਿਰਫ਼ 155 ਦਿਨਾਂ ਵਿੱਚ ਤਿਆਰ ਹੁੰਦੀ ਹੈ ਅਤੇ ਲਗਪਗ 80 ਕੁਇੰਟਲ ਪ੍ਰਤੀ ਹੈਕਟੇਅਰ ਤੱਕ ਦੀ ਉਪਜ ਦੇਣ ਦੇ ਸਮਰੱਥ ਹੈ।
Advertisement
×