ਨੇਪਾਲ ’ਚ ਭਾਰਤੀ ਯਾਤਰੀਆਂ ਨਾਲ ਭਰੀ ਬੱਸ ਨਦੀ ’ਚ ਡਿੱਗੀ, 27 ਮੌਤਾਂ
ਕਾਠਮੰਡੂ, 23 ਅਗਸਤ ਅੱਜ ਮੱਧ ਨੇਪਾਲ ਵਿੱਚ 40 ਦੇ ਕਰੀਬ ਯਾਤਰੀਆਂ ਨਾਲ ਭਰੀ ਭਾਰਤੀ ਬੱਸ ਦੇ ਮਾਰਸਯਾਂਗਦੀ ਨਦੀ ਵਿੱਚ ਡਿੱਗਣ ਕਾਰਨ ਘੱਟੋ-ਘੱਟ 27 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 16 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ...
Advertisement
ਕਾਠਮੰਡੂ, 23 ਅਗਸਤ
ਅੱਜ ਮੱਧ ਨੇਪਾਲ ਵਿੱਚ 40 ਦੇ ਕਰੀਬ ਯਾਤਰੀਆਂ ਨਾਲ ਭਰੀ ਭਾਰਤੀ ਬੱਸ ਦੇ ਮਾਰਸਯਾਂਗਦੀ ਨਦੀ ਵਿੱਚ ਡਿੱਗਣ ਕਾਰਨ ਘੱਟੋ-ਘੱਟ 27 ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 16 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ 11 ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਮੀਡੀਆ ਮੁਤਾਬਕ ਹਾਦਸਾ ਤਨਾਹੁਨ ਜ਼ਿਲ੍ਹੇ ਦੇ ਆਇਨਾ ਪਹਾੜਾ ਵਿਖੇ ਵਾਪਰਿਆ। ਪੁਲੀਸ ਤੇ ਰਾਹਤ ਟੀਮਾਂ ਮੌਕੇ ’ਤੇ ਪੁੱਜ ਕੇ ਬਚਾਅ ਕਾਰਜ ਸ਼ੁਰੂ ਕੀਤੇ। ਬੱਸ ਨੰਬਰ ਪਲੇਟ ਯੂਪੀ ਐੱਫਟੀ 7623 ਹੈ ਤੇ ਇਹ ਨਦੀ ਦੇ ਕੰਢੇ ਪਈ ਹੈ। ਬੱਸ ਪੋਖਰਾ ਤੋਂ ਕਾਠਮੰਡੂ ਜਾ ਰਹੀ ਸੀ।
Advertisement
Advertisement
×