ਨਵੀਂ ਦਿੱਲੀ, 29 ਜੂਨ
ਰਾਜ ਸਭਾ ਸਕੱਤਰੇਤ ਨੇ ਦੱਸਿਆ ਕਿ 18 ਜੁਲਾਈ ਨੂੰ ਹੋਣ ਵਾਲੀ ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਪੱਤਰ ਭਰਨ ਦੇ ਅੱਜ ਆਖ਼ਰੀ 115 ਨਾਮਜ਼ਦਗੀਆਂ ਦਾਖ਼ਲ ਹੋਈਆਂ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਵੀਰਵਾਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲਿਆਂ ਵਿੱਚ ਐੱਨਡੀਏ ਦੇ ਉਮੀਦਵਾਰ ਦਰੋਪਦੀ ਮੁਰਮੂ ਅਤੇ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਵੀ ਸ਼ਾਮਲ ਹਨ। ਉਧਰ, ਚੋਣ ਕਮਿਸ਼ਨ ਨੇ ਕਿਹਾ ਕਿ ਉਪ ਰਾਸ਼ਟਰਪਤੀ ਦੀ ਚੋਣ ਛੇ ਅਗਸਤ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ ਵੀ ਇਸੇ ਦਿਨ ਕੀਤੀ ਜਾਵੇਗੀ। ਇਸ ਸਬੰਧੀ ਨੋਟੀਫਿਕੇਸ਼ਨ ਪੰਜ ਜੁਲਾਈ ਨੂੰ ਜਾਰੀ ਕੀਤਾ ਜਾਵੇਗਾ। ਉਪ ਰਾਸ਼ਟਰਪਤੀ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 19 ਜੁਲਾਈ ਹੈ, ਜਦੋਂਕਿ 20 ਜੁਲਾਈ ਨੂੰ ਇਨ੍ਹਾਂ ਦੀ ਪੜਤਾਲ ਕੀਤੀ ਜਾਵੇਗੀ। ਉਮੀਦਵਾਰ 22 ਜੁਲਾਈ ਤੱਕ ਆਪਣਾ ਨਾਮ ਵਾਪਸ ਲੈ ਸਕਣਗੇ। ਮੌਜੂਦਾ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਦਾ ਕਾਰਜਕਾਲ ਦਸ ਅਗਸਤ ਨੂੰ ਸਮਾਪਤ ਹੋ ਰਿਹਾ ਹੈ। –ਪੀਟੀਆਈ