ਬਿਹਾਰ ’ਚ ਕੇਂਦਰੀ ਬਲਾਂ ਦੀਆਂ 1200 ਕੰਪਨੀਆਂ ਹੋ ਸਕਦੀਆਂ ਨੇ ਤਾਇਨਾਤ
ਬਿਹਾਰ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੀਆਂ 1200 ਕੰਪਨੀਆਂ ਤਾਇਨਾਤ ਕੀਤੀਆਂ ਜਾ ਸਕਦੀਆਂ ਹਨ। ਕਰੀਬ 500 ਅਜਿਹੀਆਂ ਯੂਨਿਟਾਂ ਪਹਿਲਾਂ ਹੀ ਸੂਬੇ ’ਚ ਪਹੁੰਚ ਚੁੱਕੀਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਚੋਣ ਕਮਿਸ਼ਨ ਅਤੇ ਕੇਂਦਰੀ ਗ੍ਰਹਿ...
Advertisement
ਬਿਹਾਰ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੀਆਂ 1200 ਕੰਪਨੀਆਂ ਤਾਇਨਾਤ ਕੀਤੀਆਂ ਜਾ ਸਕਦੀਆਂ ਹਨ। ਕਰੀਬ 500 ਅਜਿਹੀਆਂ ਯੂਨਿਟਾਂ ਪਹਿਲਾਂ ਹੀ ਸੂਬੇ ’ਚ ਪਹੁੰਚ ਚੁੱਕੀਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਚੋਣ ਕਮਿਸ਼ਨ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੀ ਅੰਤਿਮ ਪ੍ਰਵਾਨਗੀ ਮਗਰੋਂ ਹੋਰ ਕੰਪਨੀਆਂ ਤਾਇਨਾਤ ਕੀਤੀਆਂ ਜਾ ਸਕਦੀਆਂ ਹਨ। ਉਂਝ ਬਿਹਾਰ ਨੇ ਚੋਣ ਕਮਿਸ਼ਨ ਤੋਂ ਕਰੀਬ 1800 ਕੰਪਨੀਆਂ ਦੀ ਮੰਗ ਕੀਤੀ ਹੈ। ਚੋਣਾਂ ਦੌਰਾਨ ਬਿਹਾਰ ਪੁਲੀਸ ਦੇ ਮੁਲਾਜ਼ਮ ਵੀ ਤਾਇਨਾਤ ਕੀਤੇ ਜਾਣਗੇ।
Advertisement
Advertisement