ਨਵੀਂ ਦਿੱਲੀ, 20 ਜਨਵਰੀ
ਦੇਸ਼ ਵਿਚ ਕਰੋਨਾ ਦੇ 13823 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਵਿਡ-19 ਮਰੀਜ਼ਾਂ ਦੀ ਕੁੱਲ ਗਿਣਤੀ 1,05,95,660 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਵਾਇਰਸ ਕਾਰਨ 162 ਹੋਰ ਮੌਤਾਂ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 1,52,718 ਹੋ ਗਈ।