ਨਾਗਾਲੈਂਡ ਵਿੱਚ ਸੁਰੱਖਿਆ ਬਲਾਂ ਦੀ ਗੋਲੀਬਾਰੀ ‘ਚ 14 ਸਿਵਲੀਅਨਾਂ ਦੀ ਮੌਤ

ਫੌਜੀ ਵੱਲੋਂ ਇਕ ਜਵਾਨ ਦੀ ਮੌਤ ਤੇ ਕਈ ਹੋਰਨਾਂ ਦੇ ਜ਼ਖ਼ਮੀ ਹੋਣ ਦਾ ਦਾਅਵਾ, ਕੋਰਟ ਆਫ਼ ਇਨਕੁਆਇਰੀ ਦੇ ਹੁਕਮ, ਮੁੱਖ ਮੰਤਰੀ ਵੱਲੋਂ ਉੱਚ ਪੱਧਰੀ ਜਾਂਚ ਦਾ ਵਾਅਦਾ

ਨਾਗਾਲੈਂਡ ਵਿੱਚ ਸੁਰੱਖਿਆ ਬਲਾਂ ਦੀ ਗੋਲੀਬਾਰੀ ‘ਚ 14 ਸਿਵਲੀਅਨਾਂ ਦੀ ਮੌਤ

ਕੋਹਿਮਾ/ਗੁਹਾਟੀ/ਨਵੀਂ ਦਿੱਲੀ, 5 ਦਸੰਬਰ

ਨਾਗਾਲੈਂਡ ਦੇ ਮੌਨ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਵੱਲੋਂ ਕੀਤੀ ਗੋਲੀਬਾਰੀ ਵਿੱਚ ਘੱਟੋ-ਘੱਟ 14 ਆਮ ਨਾਗਰਿਕ ਮਾਰੇ ਗਏ ਹਨ। ਪੁਲੀਸ ਵੱਲੋਂ ਘਟਨਾ ਦੀ ਜਾਂਚ ਜਾਰੀ ਹੈ ਤਾਂ ਕਿ ਇਹ ਪਤਾ ਲੱਗ ਸਕੇ ਕਿ ਕੀ ਇਹ ਕਿਤੇ ਗ਼ਲਤ ਪਛਾਣ ਦਾ ਮਾਮਲਾ ਤਾਂ ਨਹੀਂ ਹੈ। ਥਲ ਸੈਨਾ ਨੇ ਇਸ ਪੂਰੇ ਮਾਮਲੇ ਦੀ ਕੋਰਟ ਆਫ਼ ਇਨਕੁਆਇਰੀ ਦੇ ਹੁਕਮ ਕਰਦਿਆਂ ਕਿਹਾ ਕਿ ਜੋ ਕੁਝ ਹੋਇਆ ਉਹ ਬੇਹੱਦ ਅਫ਼ਸੋਸਨਾਕ ਹੈ। ਸੈਨਾ ਨੇ ਦੱਸਿਆ ਕਿ ਗੋਲੀਬਾਰੀ ਦੀ ਇਸ ਘਟਨਾ ਦੌਰਾਨ ਇਕ ਫੌਜੀ ਮਾਰਿਆ ਗਿਆ ਤੇ ਕਈ ਹੋਰ ਫੌਜੀ ਜ਼ਖ਼ਮੀ ਹੋ ਗਏ। ਇਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਅਸਲ ਗਿਣਤੀ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ, ਕਿਉਂਕਿ 13 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਗੰਭੀਰ ਜ਼ਖ਼ਮੀਆਂ ਵਿਚੋਂ ਕੁਝ ਨੇ ਗੁਆਂਢੀ ਰਾਜ ਅਸਾਮ ਦੇ ਹਸਪਤਾਲਾਂ ਵਿਚ ਦਮ ਤੋੜ ਦਿੱਤਾ। ਮੁੱਖ ਮੰਤਰੀ ਨੈਫਿਊ ਰੀਓ ਨੇ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All