ਰੀਵਾ (ਮੱਧ ਪ੍ਰਦੇਸ਼), 22 ਅਕਤੂਬਰ
ਮੱਧ ਪ੍ਰਦੇਸ਼ ਦੇ ਰੀਵਾ ਜ਼ਿਲ੍ਹੇ ਵਿਚ ਬੱਸ ਖੜ੍ਹੇ ਟਰਾਲੇ ਵਿੱਚ ਵੱਜਣ ਕਾਰਨ 15 ਵਿਅਕਤੀਆਂ ਦੀ ਮੌਤ ਹੋ ਗਈ ਅਤੇ 40 ਜ਼ਖ਼ਮੀ ਹੋ ਗਏ। ਇਹ ਘਟਨਾ ਸ਼ੁੱਕਰਵਾਰ ਰਾਤ 11.30 ਵਜੇ ਰੀਵਾ ਨੇੜੇ ਨੈਸ਼ਨਲ ਹਾਈਵੇ-30 ‘ਤੇ ਸੋਹਾਗੀ ਘਾਟ ‘ਤੇ ਕਰੀਬ 11.30 ਵਜੇ ਹੋਈ। ਬੱਸ ਤਿਲੰਗਾਨਾ ਦੇ ਹੈਦਰਾਬਾਦ ਤੋਂ ਉੱਤਰ ਪ੍ਰਦੇਸ਼ ਦੇ ਗੋਰਖਪੁਰ ਜਾ ਰਹੀ ਸੀ। ਇਸ ਹਾਦਸੇ ‘ਚ 12 ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਵਿਅਕਤੀਆਂ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ‘ਚ ਦਮ ਤੋੜ ਦਿੱਤਾ ਅਤੇ ਇਕ ਵਿਅਕਤੀ ਨੇ ਰੀਵਾ ਹਸਪਤਾਲ ‘ਚ ਦਮ ਤੋੜ ਦਿੱਤਾ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ ਤੇ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2-2 ਲੱਖ ਤੇ ਗੰਭੀਰ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।