ਜੰਮੂ, 7 ਮਾਰਚ
ਜੰਮੂ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ 168 ਰੋਹਿੰਗੀਆ ਮੁਸਲਮਾਨਾਂ ਨੂੰ ਜੇਲ੍ਹ ਭੇੇਜ ਦਿੱਤਾ ਗਿਆ ਹੈ। ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਲੰਘੇ ਦਿਨ ਜੰਮੂ ਵਿੱਚ ਰਹਿੰਦੇ ਰੋਹਿੰਗੀਆ ਮੁਸਲਮਾਨਾਂ ਦੀ ਬਾਇਓਮੀਟਰਿਕ ਤੇ ਹੋਰ ਤਫ਼ਸੀਲ ਇਕੱਤਰ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਇਸ ਮੁਹਿੰਮ ਦਾ ਮੁੱਖ ਮੰਤਵ ਜੰਮੂ ’ਚ ਪ੍ਰਮਾਣਕ ਦਸਤਾਵੇਜ਼ ਤੋਂ ਬਿਨਾਂ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਦੀ ਪਛਾਣ ਕਰਨਾ ਸੀ। ਸੀਨੀਅਰ ਪੁਲੀਸ ਅਧਿਕਾਰੀ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ‘ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ ਘੱਟੋ-ਘੱਟ 168 ਰੋਹਿੰਗੀਆ ਮੁਸਲਮਾਨਾਂ ਨੂੰ ਹੀਰਾਨਗਰ ਜੇਲ੍ਹ ਭੇਜ ਦਿੱਤਾ ਗਿਆ ਹੈ।’ -ਪੀਟੀਆਈ