ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਨਵੀਂ ਦਿੱਲੀ, 12 ਅਕਤੂਬਰ
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਦੀਆਂ ਹਦਾਇਤਾਂ ’ਤੇ ਦੇਸ਼ ਦੇ ਤਿੰਨ ਹਾਈ ਕੋਰਟਾਂ ਵਿੱਚ 17 ਨਵੇਂ ਜੱਜਾਂ ਦੀ ਨਿਯੁਕਤੀ ਕੀਤੀ ਹੈ। ਇਹ ਨਿਯੁਕਤੀਆਂ ਇਲਾਹਾਬਾਦ ਹਾਈ ਕੋਰਟ, ਮਦਰਾਸ ਹਾਈ ਕੋਰਟ ਤੇ ਗੁਹਾਟੀ ਹਾਈ ਕੋਰਟ ਵਿੱਚ ਕੀਤੀਆਂ ਗਈਆਂ ਹਨ। ਜਿਨ੍ਹਾਂ ਅਹਿਮ ਸ਼ਖ਼ਸੀਅਤਾਂ ਨੂੰ ਜੱਜ ਨਿਯੁਕਤ ਕੀਤਾ ਗਿਆ ਹੈ ਉਨ੍ਹਾਂ ਵਿੱਚ 15 ਐਡਵੋਕੇਟ ਤੇ ਦੋ ਨਿਆਂਇਕ ਅਧਿਕਾਰੀ ਸ਼ਾਮਲ ਹਨ। ਵੇਰਵਿਆਂ ਅਨੁਸਾਰ ਇਲਾਹਾਬਾਦ ਹਾਈ ਕੋਰਟ ਵਿੱਚ ਅੱਠ ਜੱਜਾਂ ਦੀ ਨਿਯੁਕਤੀ ਹੋਈ ਹੈ ਅਤੇ ਗੁਹਾਟੀ ਤੇ ਮਦਰਾਸ ਹਾਈ ਕੋਰਟਾਂ ਵਿੱਚ ਕ੍ਰਮਵਾਰ ਪੰਜ ਤੇ ਚਾਰ ਜੱਜ ਨਿਯੁਕਤ ਕੀਤੇ ਗਏ ਹਨ।