ਜੰਮੂ, 9 ਮਈ
ਸੁਰੱਖਿਆ ਬਲਾਂ ਨੇ ਐਤਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਅਤਿਵਾਦੀ ਟਿਕਾਣੇ ਦਾ ਪਤਾ ਲਗਾਇਆ, ਜਿਸ ਨਾਲ 19 ਹੈਂਡ ਗ੍ਰੇਨੇਡ ਬਰਾਮਦ ਹੋਏ। ਇਸ ਨਾਲ ਵਾਦੀ ਵਿੱਚ ਵੱਡੀ ਵਾਰਦਾਤ ਨੂੰ ਰੋਕ ਲਿਆ। ਸੂਰਨਕੋਟ ਦੇ ਫਗਲਾ ਖੇਤਰ ਵਿੱਚ ਥਲ ਸੈਨਾ ਅਤੇ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਇਹ ਬਰਾਮਦਗੀ ਹੋਈ ਹੈ ਪਰ ਹਾਲੇ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।