DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

1984 anti Sikh riots: 1984 ਸਿੱਖ ਵਿਰੋਧੀ ਦੰਗੇ: ਸੱਜਣ ਕੁਮਾਰ ਦੋਸ਼ੀ ਕਰਾਰ

1984 anti Sikh riots: Delhi court convicts Sajjan Kumar for the killing of two people in Saraswati Vihar area
  • fb
  • twitter
  • whatsapp
  • whatsapp
Advertisement
ਨਵੀਂ ਦਿੱਲੀ, 12 ਫਰਵਰੀ
1984 anti Sikh riots:  ਦਿੱਲੀ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਸਬੰਧੀ ਹੱਤਿਆ ਦੇ ਇੱਕ ਮਾਮਲੇ ’ਚ ਅੱਜ ਉਸ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਤੋਂ ਪਹਿਲਾਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਸ ਸਬੰਧੀ ਫੈਸਲਾ ਮੁਲਤਵੀ ਕਰ ਦਿੱਤਾ ਸੀ।
ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਦੋਸ਼ੀ ਠਹਿਰਾਉਣ ਦਾ ਹੁਕਮ ਦਿੱਤਾ ਅਤੇ ਸਜ਼ਾ ’ਤੇ ਬਹਿਸ 18 ਫਰਵਰੀ ਨੂੰ ਪਾ ਦਿੱਤੀ। ਕੁਮਾਰ ਨੂੰ ਫ਼ੈਸਲਾ ਸੁਣਾਉਣ ਲਈ ਤਿਹਾੜ ਜੇਲ੍ਹ ਤੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਇਹ ਮਾਮਲਾ 1984 ਦੇ ਸਿੱਖ ਕਤਲੇਆਮ ਦੌਰਾਨ ਇੱਥੇ ਸਰਸਵਤੀ ਵਿਹਾਰ ’ਚ ਦੋ ਵਿਅਕਤੀਆਂ ਦੀ ਹੱਤਿਆ ਨਾਲ ਸਬੰਧਤ ਹੈ। ਦਿੱਲੀ ਦੰਗਿਆਂ ਦੌਰਾਨ 1 ਨਵੰਬਰ, 1984 ਨੂੰ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ ਨਾਲ ਸਬੰਧਤ ਮਾਮਲੇ ’ਚ ਆਖ਼ਰੀ ਦਲੀਲਾਂ ਸੁਣਨ ਮਗਰੋਂ ਅਦਾਲਤ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ ।
ਹਾਲਾਂਕਿ ਸ਼ੁਰੂਆਤ ’ਚ ਕੇਸ ਪੰਜਾਬੀ ਬਾਗ਼ ਪੁਲੀਸ ਸਟੇਸ਼ਨ ਨੇ ਦਰਜ ਕੀਤਾ ਸੀ ਪਰ ਬਾਅਦ ਵਿਚ ਇੱਕ ਵਿਸ਼ੇਸ਼ ਜਾਂਚ ਟੀਮ ਨੇ ਮਾਮਲੇ ਦੀ ਜਾਂਚ ਆਪਣੇ ਹੱਥ ਲੈ ਲਈ ਸੀ। ਅਦਾਲਤ ਨੇ 16 ਦਸੰਬਰ, 2021 ਨੂੰ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਤੈਅ ਕੀਤੇ ਸਨ। -ਪੀਟੀਆਈ
Advertisement
×