ਕਾਨਪੁਰ (ਯੂਪੀ), 13 ਜੁਲਾਈ
1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਥਿਤ ਤੌਰ ‘ਤੇ ਹਿੰਸਾ ਦੌਰਾਨ ਘਰ ਨੂੰ ਅੱਗ ਲਾਉਣ ਵਾਲੀ ਭੀੜ ਦਾ ਹਿੱਸਾ ਸਨ। 1984 ਵਿੱਚ ਕਾਨਪੁਰ ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਵਿੱਚ ਕੁੱਲ 127 ਲੋਕ ਮਾਰੇ ਗਏ ਸਨ। ਐੱਸਆਈਟੀ ਨੇ ਹੁਣ ਤੱਕ 19 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਦੰਗਿਆਂ ਨਾਲ ਸਬੰਧਤ ਮਾਮਲਿਆਂ ਦੀ ਮੁੜ ਜਾਂਚ ਲਈ ਤਿੰਨ ਸਾਲ ਪਹਿਲਾਂ ਐੱਸਆਈਟੀ ਕਾਇਮ ਕੀਤੀ ਸੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਰਾਜਨ ਲਾਲ ਪਾਂਡੇ (85), ਧੀਰੇਂਦਰ ਕੁਮਾਰ ਤਿਵਾੜੀ (70), ਦੀਪਕ (70) ਅਤੇ ਕੈਲਾਸ਼ ਪਾਲ (70) ਵਜੋਂ ਹੋਈ ਹੈ।