ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

1984 ਸਿੱਖ ਵਿਰੋਧੀ ਦੰਗੇ: ਸੁਪਰੀਮ ਕੋਰਟ ਨੇ ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ’ਤੇ ਸੀਬੀਆਈ ਤੋਂ ਜਵਾਬ ਮੰਗਿਆ

ਖੋਖਰ ਨੇ ਅਰਜ਼ੀ ਦਾਇਰ ਕਰ ਕੇ ਸਜ਼ਾ ਮੁਅੱਤਲ ਕਰਨ ਦੀ ਮੰਗ ਕੀਤੀ
Advertisement

ਨਵੀਂ ਦਿੱਲੀ, 6 ਦਸੰਬਰ

ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਸਜ਼ਾ ਮੁਅੱਤਲ ਕਰਨ ਦੀ ਮੰਗ ਕਰਨ ਵਾਲੀ ਬਲਵਾਨ ਖੋਖਰ ਦੀ ਪਟੀਸ਼ਨ ’ਤੇ ਸੀਬੀਆਈ ਕੋਲੋਂ ਜਵਾਬ ਮੰਗਿਆ ਹੈ। ਜਸਟਿਸ ਜੇਕੇ ਮਹੇਸ਼ਵਰੀ ਅਤੇ ਜਸਟਿਸ ਰਾਜੇਸ਼ ਬਿੰਦਲ ਦੇ ਬੈਂਚ ਨੇ ਸੀਬੀਆਈ ਨੂੰ ਸਜ਼ਾ ਮੁਅੱਤਲ ਕਰਨ ਦੀ ਮੰਗ ਵਾਲੀ ਖੋਖਰ ਦੀ ਪਟੀਸ਼ਨ ’ਤੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।

Advertisement

ਬਲਵਾਨ ਸਿੰਘ ਖੋਖਰ ਵੱਲੋਂ ਇਸ ਸਬੰਧੀ ਪਟੀਸ਼ਨ ਐਡਵੋਕੇਟ ਰਾਕੇਸ਼ ਦਹੀਆ ਰਾਹੀਂ ਦਾਇਰ ਕੀਤੀ ਗਈ ਹੈ। ਉਸ ਨੇ ਸਿਖ਼ਰਲੀ ਅਦਾਲਤ ਨੂੰ ਜਾਣੂ ਕਰਵਾਇਆ ਕਿ ਪੈਰੋਲ ਲਈ ਉਸ ਦੀ ਅਰਜ਼ੀ ’ਤੇ ਫੌਰੀ ਵਿਚਾਰ ਕਰਨ ਲਈ ਸਿਖ਼ਰਲੀ ਅਦਾਲਤ ਦੇ ਖ਼ਾਸ ਨਿਰਦੇਸ਼ਾਂ ਦੇ ਬਾਵਜੂਦ ਜੇਲ੍ਹ ਅਧਿਕਾਰੀਆਂ ਨੇ 26 ਸਤੰਬਰ 2024 ਨੂੰ ਹੀ ਅਰਜ਼ੀ ਰੱਦ ਕਰ ਦਿੱਤੀ ਸੀ ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਪਟੀਸ਼ਨਰ ਦੇ ਵਕੀਲ ਨੇ ਕਿਹਾ ਕਿ ਜੇਲ੍ਹ ਅਧਿਕਾਰੀਆਂ ਵੱਲੋਂ ਅਰਜ਼ੀ ਰੱਦ ਕਰਨ ਬਾਰੇ ਦਿੱਤੀਆਂ ਗਈਆਂ ਦਲੀਲਾਂ ਕਿ ਪਟੀਸ਼ਨਰ ਨੂੰ ਜ਼ਮਾਨਤ ਦੇਣ ਦਾ ਉਲਟਾ ਪ੍ਰਭਾਵ ਪਵੇਗਾ ਅਤੇ ਇਸ ਨਾਲ ਸ਼ਾਂਤੀ ਭੰਗ ਹੋ ਸਕਦੀ ਹੈ, ਨਿਰਆਧਾਰ ਹਨ।

ਦੱਸਣਾ ਬਣਦਾ ਹੈ ਕਿ ਖੋਖਰ ਨੇ ਹਾਈ ਕੋਰਟ ਦੇ 17 ਦਸੰਬਰ 2018 ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ ਜਿਸ ਵਿੱਚ ਖੋਖਰ, ਸੱਜਣ ਕੁਮਾਰ ਤੇ ਹੋਰਨਾਂ ਨੂੰ ਇਸ ਕੇਸ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਉਹ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ ਅਤੇ ਇਸ ਵੇਲੇ ਕੇਂਦਰੀ ਜੇਲ੍ਹ ਤਿਹਾੜ, ਦਿੱਲੀ ਵਿੱਚ ਨਜ਼ਰਬੰਦ ਹਨ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਉਸ ਨੂੰ ਦੋਸ਼ੀ ਠਹਿਰਾਇਆ ਸੀ। ਖੋਖਰ ਨੇ ਆਪਣੀ ਅਰਜ਼ੀ ਵਿੱਚ ਦਾਅਵਾ ਕੀਤਾ ਕਿ ਉਹ 66 ਸਾਲ ਦੀ ਉਮਰ ਦਾ ਸੀਨੀਅਰ ਸਿਟੀਜ਼ਨ ਹੈ ਤੇ ਉਸ ਦੇ ਹੇਠਲੇ ਅੰਗ 54 ਫੀਸਦੀ ਕੰਮ ਨਹੀਂ ਕਰਦੇ। -ਏਐੱਨਆਈ

Advertisement