ਨਵੀਂ ਦਿੱਲੀ: ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਅੱਜ ਕਿਹਾ ਕਿ ਇੱਥੇ ਕੋਵਿਡ-19 ਦੀ ਜਾਂਚ ਦੀ ਬੁਕਿੰਗ ਕਰਵਾਉਣ ਵਾਲੇ ਕੌਮਾਂਤਰੀ ਮੁਸਾਫਰਾਂ ਲਈ 20 ਵਿਸ਼ੇਸ਼ ਕਾਊਂਟਰ ਖੋਲ੍ਹੇ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਦੇ ਦਿਸ਼ਾ ਨਿਰਦੇਸ਼ ਅਨੁਸਾਰ ਓਮੀਕਰੋਨ ਦੇ ਜੋਖਮ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਸਾਰੇ ਮੁਸਾਫ਼ਰਾਂ ਨੂੰ ਲਾਜ਼ਮੀ ਤੌਰ ’ਤੇ ਆਰਟੀ-ਪੀਸੀਆਰ ਜਾਂਚ ’ਚੋਂ ਲੰਘਣਾ ਪਵੇਗਾ। ਦਿੱਲੀ ਕੌਮਾਂਤਰੀ ਹਵਾਈ ਅੱਡਾ ਲਿਮਿਟਡ (ਡਾਇਲ) ਨੇ ਕਿਹਾ ਕਿ ਮੁਸਾਫ਼ਰਾਂ ਦੀ ਸਹੂਲਤ ਲਈ ਡਾਇਲ ਨੇ ਉਨ੍ਹਾਂ ਮੁਸਾਫ਼ਰਾਂ ਲਈ 20 ਕਾਊਂਟਰ ਖੋਲ੍ਹੇ ਹਨ ਜਿਨ੍ਹਾਂ ਨੇ ਆਰਟੀ/ਪੀਸੀਆਰ/ਰੈਪਿਡ ਪੀਸੀਆਰ ਜਾਂਚ ਲਈ ਪਹਿਲਾਂ ਹੀ ਬੁਕਿੰਗ ਕਰਵਾ ਲਈ ਹੈ। -ਪੀਟੀਆਈ