China ’ਚ ਢਿੱਗਾਂ ਡਿੱਗਣ ਕਾਰਨ 20 ਮੌਤਾਂ, 331 ਜ਼ਖ਼ਮੀ
ਪਿਛਲੇ 24 ਘੰਟਿਆਂ ਦੌਰਾਨ ਚੀਨ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਘੱਟੋ-ਘੱਟ 20 ਜਣਿਆਂ ਦੀ ਮੌਤ ਹੋ ਗਈ ਅਤੇ 331 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ। ਸਰਕਾਰੀ ਖ਼ਬਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਚੀਨ ਦੇ ਰਾਸ਼ਟਰਪਤੀ...
ਪਿਛਲੇ 24 ਘੰਟਿਆਂ ਦੌਰਾਨ ਚੀਨ ਵਿੱਚ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ ਘੱਟੋ-ਘੱਟ 20 ਜਣਿਆਂ ਦੀ ਮੌਤ ਹੋ ਗਈ ਅਤੇ 331 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ। ਸਰਕਾਰੀ ਖ਼ਬਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਹੜ੍ਹ ਐਮਰਜੈਂਸੀ ਬਚਾਅ, ਆਫ਼ਤ ਰਾਹਤ ਅਤੇ ਜ਼ਖ਼ਮੀਆਂ ਦੇ ਇਲਾਜ ਲਈ ਹਰ ਸੰਭਵ ਯਤਨ ਕਰਨ ਦਾ ਨਿਰਦੇਸ਼ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਉੱਤਰ-ਪੱਛਮੀ ਚੀਨ ਦੇ ਗਾਂਸੂ ਸੂਬੇ ਦੇ ਕਸਬੇ ਵਿੱਚ ਢਿੱਗਾਂ ਡਿੱਗਣ ਕਾਰਨ ਪੰਜ ਜਣਿਆਂ ਦੀ ਮੌਤ ਹੋ ਗਈ। ਮਲਬੇ ਹੇਠਾਂ ਕੁੱਲ 33 ਲੋਕ ਦਬ ਗਏ ਸਨ। ਬਚਾਅ ਕਰਮਚਾਰੀਆਂ ਨੇ ਦੱਸਿਆ ਕਿ 21 ਜਣਿਆਂ ਨੂੰ ਬਾਹਰ ਕੱਢ ਲਿਆ ਗਿਆ ਸੀ, ਪਰ ਉਨ੍ਹਾਂ ਵਿੱਚੋਂ ਪੰਜ ਦੀ ਇਲਾਜ ਦੌਰਾਨ ਮੌਤ ਹੋ ਗਈ। ਬਾਕੀ 12 ਲਾਪਤਾ ਜਣਿਆਂ ਦੀ ਭਾਲ ਜਾਰੀ ਹੈ। ਦੂਜੇ ਪਾਸੇ ਲੰਘੀ ਰਾਤ ਹੁਬੇਈ ਸੂਬੇ ਦੇ ਪੂਰਬੀ ਹਿੱਸੇ ਵਿੱਚ ਆਏ ਮੀਂਹ-ਹਨੇਰੀ ਕਾਰਨ 11 ਮੌਤਾਂ ਹੋ ਗਈਆਂ ਅਤੇ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਹੈ। ਤਿੰਨ ਇਲਾਕਿਆਂ ਵਿੱਚ ਘੱਟੋ ਘੱਟ 331 ਲੋਕ ਜ਼ਖ਼ਮੀ ਵੀ ਹੋਏ ਹਨ। 400 ਤੋਂ ਵੱਧ ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।
