ਬੱਸ ਨੂੰ ਅੱਗ ਲੱਗਣ ਕਾਰਨ 20 ਹਲਾਕ
ਆਂਧਰਾ ਪ੍ਰਦੇਸ਼ ਦੇ ਕੁਰਨੂਲ ਨੇੜੇ ਪ੍ਰਾਈਵੇਟ ਬੱਸ ਨੂੰ ਅੱਗ ਲੱਗਣ ਕਾਰਨ ਇਸ ’ਚ ਸਵਾਰ ਮੁਸਾਫਿਰਾਂ ਸਮੇਤ 20 ਲੋਕਾਂ ਦੀ ਮੌਤ ਹੋ ਗਈ। ਬੱਸ ਹੈਦਰਾਬਾਦ ਤੋਂ ਬੰਗਲੁਰੂ ਜਾ ਰਹੀ ਸੀ। ਇਹ ਹਾਦਸਾ ਬੱਸ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਕਾਰਨ ਵਾਪਰਿਆ। ਹਾਦਸੇ...
Advertisement
ਆਂਧਰਾ ਪ੍ਰਦੇਸ਼ ਦੇ ਕੁਰਨੂਲ ਨੇੜੇ ਪ੍ਰਾਈਵੇਟ ਬੱਸ ਨੂੰ ਅੱਗ ਲੱਗਣ ਕਾਰਨ ਇਸ ’ਚ ਸਵਾਰ ਮੁਸਾਫਿਰਾਂ ਸਮੇਤ 20 ਲੋਕਾਂ ਦੀ ਮੌਤ ਹੋ ਗਈ। ਬੱਸ ਹੈਦਰਾਬਾਦ ਤੋਂ ਬੰਗਲੁਰੂ ਜਾ ਰਹੀ ਸੀ। ਇਹ ਹਾਦਸਾ ਬੱਸ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਕਾਰਨ ਵਾਪਰਿਆ। ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਵੀ ਮੌਤ ਹੋ ਗਈ। ਕੁਝ ਲਾਸ਼ਾਂ ਇੰਨੀਆਂ ਸੜ ਚੁੱਕੀਆਂ ਸਨ ਕਿ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ; ਅਧਿਕਾਰੀਆਂ ਨੂੰ ਮ੍ਰਿਤਕਾਂ ਦੇ ਡੀ ਐੱਨ ਏ ਦੇ ਨਮੂਨੇ ਇਕੱਤਰ ਕਰਨ ਲਈ ਫੋਰੈਂਸਿਕ ਟੀਮ ਬੁਲਾਉਣੀ ਪਈ। ਹਾਦਸਾ ਰਾਤ ਸਮੇਂ ਵਾਪਰਿਆ ਜਦੋਂ ਮੁਸਾਫਰ ਸੌਂ ਰਹੇ ਸਨ।
Advertisement
Advertisement
