ਬੀਰਭੂਮ ’ਚੋਂ 20 ਹਜ਼ਾਰ ਜੈਲੇਟਿਨ ਛੜਾਂ ਸਣੇ ਕਾਬੂ
ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਪੁਲੀਸ ਨੇ ਧਮਾਕਾਖੇਜ਼ ਸਮੱਗਰੀ ਦਾ ਵੱਡਾ ਜ਼ਖ਼ੀਰਾ ਬਰਾਮਦ ਕੀਤਾ ਹੈ। ਪੁਲੀਸ ਨੇ ਤਕਰੀਬਨ 20,000 ਜੈਲੇਟਿਨ ਛੜਾਂ ਬਰਾਮਦ ਕਰ ਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਸੁਲਤਾਨਪੁਰ-ਨਲਹਾਟੀ ਸੜਕ ’ਤੇ...
Advertisement
ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ਵਿੱਚ ਪੁਲੀਸ ਨੇ ਧਮਾਕਾਖੇਜ਼ ਸਮੱਗਰੀ ਦਾ ਵੱਡਾ ਜ਼ਖ਼ੀਰਾ ਬਰਾਮਦ ਕੀਤਾ ਹੈ। ਪੁਲੀਸ ਨੇ ਤਕਰੀਬਨ 20,000 ਜੈਲੇਟਿਨ ਛੜਾਂ ਬਰਾਮਦ ਕਰ ਕੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਸੁਲਤਾਨਪੁਰ-ਨਲਹਾਟੀ ਸੜਕ ’ਤੇ ਵਾਹਨਾਂ ਦੀ ਜਾਂਚ ਦੌਰਾਨ ਗੁਆਂਢੀ ਸੂਬੇ ਝਾਰਖੰਡ ਦੇ ਪਾਕੁਰ ਤੋਂ ਆ ਰਹੀ ਪਿਕ-ਅੱਪ ਵੈਨ ਨੂੰ ਰੋਕਿਆ ਗਿਆ। ਤਲਾਸ਼ੀ ਲੈਣ ’ਤੇ ਵੈਨ ’ਚੋਂ 50 ਬੈਗਾਂ ਵਿੱਚ ਪੈਕ ਕੀਤੀਆਂ ਛੜਾਂ ਬਰਾਮਦ ਹੋਈਆਂ। ਬਿਆਨ ਅਨੁਸਾਰ ਇਹ ਧਮਾਕਾਖੇਜ਼ ਸਮੱਗਰੀ ਗ਼ੈਰ-ਕਾਨੂੰਨੀ ਢੰਗ ਨਾਲ ਖਰੀਦੀ ਅਤੇ ਲਿਆਂਦੀ ਜਾ ਰਹੀ ਸੀ। ਮਾਮਲੇ ਦੀ ਹੋਰ ਜਾਂਚ ਲਈ ਪਾਕੁਰ ਪੁਲੀਸ ਨਾਲ ਵੀ ਤਾਲਮੇਲ ਕੀਤਾ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਸੂਬੇ ਦੇ ਸਾਰੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਜਾਂਚ ਅਤੇ ਨਿਗਰਾਨੀ ਵਧਾ ਦਿੱਤੀ ਗਈ ਹੈ। -ਪੀਟੀਆਈ
Advertisement
Advertisement
