DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

2001 Parliament attack: ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਮੋਦੀ ਤੇ ਸੰਸਦ ਮੈਂਬਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ

2001 Parliament attack: ਉਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ ਨੇ ਸ਼ਨਿੱਚਰਵਾਰ ਨੂੰ ਸੰਸਦ ਮੈਂਬਰਾਂ ਦੀ ਅਗਵਾਈ ਵਿੱਚ ਉਨ੍ਹਾਂ ਸੁਰੱਖਿਆ ਬਲਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜੋ 2001 ਵਿੱਚ ਸੰਸਦ ਭਵਨ ’ਤੇ ਅਤਿਵਾਦੀ ਹਮਲੇ ਦਾ ਟਾਕਰਾ ਕਰਦੇ ਹੋਏ ਸ਼ਹੀਦ ਹੋ ਗਏ...

  • fb
  • twitter
  • whatsapp
  • whatsapp
featured-img featured-img
2001 Parliament attack: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਾਂਗਰਸ ਆਗੂ ਰਾਹੁਲ ਗਾਂਧੀ 2001 ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ। ਫੋਟੋ: ਪੀਟੀਆਈ
Advertisement

2001 Parliament attack: ਉਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ ਨੇ ਸ਼ਨਿੱਚਰਵਾਰ ਨੂੰ ਸੰਸਦ ਮੈਂਬਰਾਂ ਦੀ ਅਗਵਾਈ ਵਿੱਚ ਉਨ੍ਹਾਂ ਸੁਰੱਖਿਆ ਬਲਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜੋ 2001 ਵਿੱਚ ਸੰਸਦ ਭਵਨ ’ਤੇ ਅਤਿਵਾਦੀ ਹਮਲੇ ਦਾ ਟਾਕਰਾ ਕਰਦੇ ਹੋਏ ਸ਼ਹੀਦ ਹੋ ਗਏ ਸਨ। ਹਮਲੇ ਦੀ 24ਵੀਂ ਬਰਸੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਧਾਕ੍ਰਿਸ਼ਨਨ, ਜੋ ਰਾਜ ਸਭਾ ਦੇ ਚੇਅਰਮੈਨ ਵੀ ਹਨ, ਸ਼ਰਧਾਂਜਲੀ ਭੇਟ ਕਰਨ ਵਾਲੇ ਪਹਿਲੇ ਲੋਕਾਂ ਵਿੱਚ ਸ਼ਾਮਲ ਸਨ।ਇਸ ਦਿਨ ਨੂੰ ਮਨਾਉਣ ਲਈ ਹਰੇਕ 13 ਦਸੰਬਰ ਨੂੰ ਪੁਰਾਣੀ ਸੰਸਦੀ ਇਮਾਰਤ ਦੇ ਬਾਹਰ ਸੰਖੇਪ ਸਮਾਗਮ ਕੀਤਾ ਜਾਂਦਾ ਹੈ। ਸੀਆਈਐੱਸਐੱਫ ਦੇ ਜਵਾਨਾਂ ਨੇ ਸਮਾਗਮ ਵਾਲੀ ਥਾਂ ਸਲਾਮੀ ਜਾਂ ‘ਸੰਮਾਨ ਗਾਰਡ’ ਪੇਸ਼ ਕੀਤਾ, ਜਿਸ ਤੋਂ ਬਰਸੀ ਮਨਾਉਣ ਲਈ ਇੱਕ ਮਿੰਟ ਦਾ ਮੌਨ ਰੱਖਿਆ ਗਿਆ। 2023 ਤੱਕ ਸੀਆਰਪੀਐਫ ‘ਸਲਾਮੀ ਸ਼ਸਤਰ’ (ਮੌਜੂਦਾ ਹਥਿਆਰ) ਭੇਟ ਕਰਦੀ ਸੀ।

Advertisement

ਫੋਟੋ ਪੀਟੀਆਈ
ਫੋਟੋ ਪੀਟੀਆਈ

ਕਾਂਗਰਸ ਆਗੂ ਸੋਨੀਆ ਗਾਂਧੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਉਨ੍ਹਾਂ ਦੀ ਭੈਣ ਪ੍ਰਿਯੰਕਾ ਗਾਂਧੀ ਵਾਡਰਾ ਵੀ ਸਮਾਗਮ ਵਿੱਚ ਮੌਜੂਦ ਸਨ। ਕੇਂਦਰੀ ਮੰਤਰੀ ਕਿਰੇਨ ਰਿਜਿਜੂ, ਜਿਤੇਂਦਰ ਸਿੰਘ ਅਤੇ ਅਰਜੁਨ ਰਾਮ ਮੇਘਵਾਲ ਵੀ ਦਹਿਸ਼ਤੀ ਹਮਲੇ ਨੂੰ ਨਾਕਾਮ ਕਰਨ ਵਾਲੇ ਜਵਾਨਾਂ ਦੀਆਂ ਤਸਵੀਰਾਂ ’ਤੇ ਫੁੱਲਾਂ ਮਾਲਾਵਾਂ ਚੜ੍ਹਾਉਣ ਲਈ ਕਤਾਰ ਵਿੱਚ ਖੜ੍ਹੇ ਸਨ। ਲੋਕ ਸਭਾ ਸਪੀਕਰ ਓਮ ਬਿਰਲਾ ਸੰਸਦ ਦੇ ਹੇਠਲੇ ਸਦਨ ਦੇ ਸਾਬਕਾ ਸਪੀਕਰ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਲਾਤੂਰ ਵਿੱਚ ਹਨ।

Advertisement

ਇਹ ਹਮਲਾ ਪੰਜ ਹਥਿਆਰਬੰਦ ਦਹਿਸ਼ਤਗਰਦਾਂ ਵੱਲੋਂ ਕੀਤਾ ਗਿਆ ਸੀ। ਸੀਆਰਪੀਐਫ ਅਤੇ ਦਿੱਲੀ ਪੁਲੀਸ ਦੇ ਕਰਮੀਆਂ ਨੇ ਹਮਲੇ ਨੂੰ ਨਾਕਾਮ ਕਰ ਦਿੱਤਾ ਤੇ ਕੋਈ ਵੀ ਦਹਿਸ਼ਤਗਰਦ ਇਮਾਰਤ ਵਿੱਚ ਦਾਖਲ ਨਹੀਂ ਹੋ ਸਕਿਆ। ਇਸ ਹਮਲੇ ਵਿੱਚ ਦਿੱਲੀ ਪੁਲੀਸ ਦੇ ਛੇ ਕਰਮੀ, ਸੰਸਦ ਸੁਰੱਖਿਆ ਸੇਵਾ ਦੇ ਦੋ ਕਰਮਚਾਰੀ, ਇੱਕ ਮਾਲੀ ਅਤੇ ਇੱਕ ਟੀਵੀ ਵੀਡੀਓ ਪੱਤਰਕਾਰ ਮਾਰੇ ਗਏ ਸਨ। ਸਾਰੇ ਪੰਜ ਅਤਿਵਾਦੀਆਂ ਨੂੰ ਉਦੋਂ ਸੰਸਦੀ ਇਮਾਰਤ ਦੇ ਵਿਹੜੇ ਵਿੱਚ ਗੋਲੀ ਮਾਰ ਦਿੱਤੀ ਗਈ ਸੀ।

Advertisement
×