2008 ਮੁੰਬਈ ਹਮਲਾ: ਅਦਾਲਤ ਨੇ ਤਹੱਵੁਰ ਰਾਣਾ ਦੀ ਪਟੀਸ਼ਨ ’ਤੇ ਜੇਲ੍ਹ ਅਧਿਕਾਰੀਆਂ ਤੋਂ ਜਵਾਬ ਮੰਗਿਆ
ਨਵੀਂ ਦਿੱਲੀ, 28 ਮਈ ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ 26/11 ਦੇ ਮੁੰਬਈ ਅਤਿਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਹੁਸੈਨ ਰਾਣਾ ਦੀ ਉਸ ਪਟੀਸ਼ਨ ’ਤੇ ਜਵਾਬ ਦਾਇਰ ਕਰਨ ਦਾ ਨਿਰਦੇਸ਼ ਦਿੱਤਾ, ਜਿਸ ਵਿੱਚ ਉਸ ਨੇ ਆਪਣੇ...
Advertisement
ਨਵੀਂ ਦਿੱਲੀ, 28 ਮਈ
ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ ਤਿਹਾੜ ਜੇਲ੍ਹ ਅਧਿਕਾਰੀਆਂ ਨੂੰ 26/11 ਦੇ ਮੁੰਬਈ ਅਤਿਵਾਦੀ ਹਮਲਿਆਂ ਦੇ ਦੋਸ਼ੀ ਤਹੱਵੁਰ ਹੁਸੈਨ ਰਾਣਾ ਦੀ ਉਸ ਪਟੀਸ਼ਨ ’ਤੇ ਜਵਾਬ ਦਾਇਰ ਕਰਨ ਦਾ ਨਿਰਦੇਸ਼ ਦਿੱਤਾ, ਜਿਸ ਵਿੱਚ ਉਸ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲ ਕਰਨ ਦੀ ਇਜਾਜ਼ਤ ਮੰਗੀ ਸੀ। ਵਿਸ਼ੇਸ਼ ਜੱਜ ਚੰਦਰਜੀਤ ਸਿੰਘ ਨੇ ਰਾਣਾ ਦੀ ਪਟੀਸ਼ਨ ’ਤੇ ਜੇਲ੍ਹ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਨੂੰ ਅਗਲੀ ਸੁਣਵਾਈ 4 ਜੂਨ ਤੱਕ ਮਾਮਲੇ ਵਿੱਚ ਸਥਿਤੀ ਰਿਪੋਰਟ ਵੀ ਦਾਇਰ ਕਰਨ ਦਾ ਨਿਰਦੇਸ਼ ਦਿੱਤਾ।
Advertisement
64 ਸਾਲਾ ਪਾਕਿਸਤਾਨੀ ਮੂਲ ਦਾ ਕੈਨੇਡੀਅਨ ਕਾਰੋਬਾਰੀ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ। 26/11 ਮੁੰਬਈ ਅਤਿਵਾਦੀ ਹਮਲਿਆਂ ਦੇ ਮੁੱਖ ਸਾਜ਼ਿਸ਼ਕਰਤਾ ਡੇਵਿਡ ਕੋਲਮੈਨ ਹੈਡਲੀ ਉਰਫ ਦਾਊਦ ਗਿਲਾਨੀ ਦਾ ਨਜ਼ਦੀਕੀ ਸਾਥੀ ਰਾਣਾ ਨੂੰ 4 ਅਪਰੈਲ ਨੂੰ ਅਮਰੀਕੀ ਸੁਪਰੀਮ ਕੋਰਟ ਵੱਲੋਂ ਉਸ ਦੀ ਹਵਾਲਗੀ ਵਿਰੁੱਧ ਸਮੀਖਿਆ ਪਟੀਸ਼ਨ ਖਾਰਜ ਕਰਨ ਤੋਂ ਬਾਅਦ ਭਾਰਤ ਲਿਆਂਦਾ ਗਿਆ ਸੀ। -ਪੀਟੀਆਈ
Advertisement