2020 Delhi riots:: ਅਦਾਲਤ ਵੱਲੋਂ ਕਪਿਲ ਮਿਸ਼ਰਾ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ
ਦਿੱਲੀ ਦੇ ਕਾਨੂੰਨ ਮੰਤਰੀ ਦੀ ਦੰਗਿਆਂ ’ਚ ਸ਼ਮੂਲੀਅਤ ਜਾਂਚਣ ਲਈ 16 ਅਪਰੈਲ ਨੂੰ ਮੁੜ ਹੋਵੇਗੀ ਸੁਣਵਾਈ
Advertisement
ਨਵੀਂ ਦਿੱਲੀ, 1 ਅਪਰੈਲ
Court asks Delhi Police to file FIR against BJP's Kapil Mishra: ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਨੂੰ ਵੱਡਾ ਝਟਕਾ ਦਿੰਦੇ ਹੋਏ ਇੱਕ ਅਦਾਲਤ ਨੇ ਕੌਮੀ ਰਾਜਧਾਨੀ ਵਿੱਚ 2020 ਦੇ ਦੰਗਿਆਂ ਵਿੱਚ ਉਨ੍ਹਾਂ ਦੀ ਕਥਿਤ ਭੂਮਿਕਾ ਦੀ ਜਾਂਚ ਲਈ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਵਧੀਕ ਮੁੱਖ ਨਿਆਂਇਕ ਮੈਜਿਸਟਰੇਟ ਵੈਭਵ ਚੌਰਸੀਆ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਗੰਭੀਰ ਅਪਰਾਧ ਲਗਦਾ ਹੈ ਤੇ ਘਟਨਾ ਵਾਲੀ ਥਾਂ ’ਤੇ ਮਿਸ਼ਰਾ ਦੀ ਮੌਜੂਦਗੀ ਨੂੰ ਰੱਦ ਨਹੀਂ ਕੀਤਾ ਜਾ ਸਕਦਾ ਅਤੇ ਇਸ ਮਾਮਲੇ ਵਿੱਚ ਉਨ੍ਹਾਂ ਅਤੇ ਹੋਰਾਂ ਬਾਰੇ ਜਾਂਚ ਦੀ ਲੋੜ ਹੈ। ਜੱਜ ਨੇ ਕਿਹਾ, ‘ਇਹ ਸਪੱਸ਼ਟ ਹੈ ਕਿ ਘਟਨਾ ਵੇਲੇ ਕਪਿਲ ਮਿਸ਼ਰਾ ਉਸ ਖੇਤਰ ਵਿੱਚ ਸੀ... ਜਿਸ ਲਈ ਹੋਰ ਜਾਂਚ ਦੀ ਲੋੜ ਹੈ।’
Advertisement
ਅਦਾਲਤ ਨੇ ਦਿੱਲੀ ਪੁਲੀਸ ਨੂੰ ਅਗਲੀ ਸੁਣਵਾਈ ਦੀ ਤਰੀਕ 16 ਅਪਰੈਲ ਤੱਕ ਮਾਮਲੇ ਵਿੱਚ ਰਿਪੋਰਟ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੰਗਿਆਂ ’ਚ 53 ਵਿਅਕਤੀ ਮਾਰੇ ਗਏ ਸਨ ਅਤੇ 700 ਤੋਂ ਵੱਧ ਜ਼ਖਮੀ ਹੋਏ ਸਨ।
Advertisement
×