ਨਵੀਂ ਦਿੱਲੀ, 25 ਮਈ
ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ 2124 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਵਿਡ ਮਾਮਲਿਆਂ ਦੀ ਗਿਣਤੀ 4,31,42,192 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਵਿਡ-19 ਕਾਰਨ 17 ਹੋਰ ਮਰੀਜ਼ਾਂ ਦੇ ਮਾਰੇ ਜਾਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,24,507 ਹੋ ਗਈ ਹੈ।