ਮੁੰਬਈ: ਮਹਾਰਾਸ਼ਟਰ ਦੇ ਸ਼ੋਲਾਪੁਰ ਜ਼ਿਲ੍ਹੇ ਵਿੱਚ ਇੱਕ ਸਰਕਾਰੀ ਬੱਸ ਪਲਟਣ ਕਾਰਨ ਕਰੀਬ 22 ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ। ਇੱਕ ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ ਸਾਢੇ ਦਸ ਵਜੇ ਅੱਕਲਕੋਟ ਨੇੜੇ ਵਾਪਰਿਆ, ਜਦੋਂ ਬੱਸ ਸ਼ੋਲਾਪਰ ਤੋਂ ਗੰਗਾਪੁਰ ਵੱਲ ਜਾ ਰਹੀ ਸੀ। ਇੱਕ ਮੋੜ ’ਤੇ ਡਰਾਈਵਰ ਸੰਤੁਲਨ ਗੁਆ ਬੈਠਿਆ, ਜਿਸ ਕਾਰਨ ਬੱਸ ਪਲਟ ਗਈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਅੱਕਲਪੁਰ ਦੇ ਸਰਕਾਰੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ।