ਨਵੀਂ ਦਿੱਲੀ, 26 ਅਪਰੈਲ
ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 2,483 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦੇਸ਼ ਵਿੱਚ ਹੁਣ ਤੱਕ ਕਰੋਨਾ ਮਾਮਲਿਆਂ ਦੀ ਗਿਣਤੀ ਵੱਧ ਕੇ 4,30,62,569 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਵਾਇਰਸ ਕਾਰਨ ਮੌਤ ਦੇ 1399 ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ ਅਸਾਮ ’ਚ 1347 ਅਤੇ ਕੇਰਲ ’ਚ 47 ਤੋਂ ਇਲਾਵਾ ਪੰਜਾਬ ਵਿੱਚ ਚਾਰ ਮੌਤਾਂ ਅਤੇ ਦਿੱਲੀ ਵਿੱਚ ਇੱਕ ਮੌਤ ਹੋਈ ਹੈ।