ਨਵੀਂ ਦਿੱਲੀ, 30 ਅਕਤੂਬਰ
ਕੇਂਦਰੀ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਹੈ ਕਿ ਦੇਸ਼ ਵਿੱਚ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਠੱਲ੍ਹ ਪਾਉਣ ਲਈ 7,000 ਟਨ ਪਿਆਜ਼ ਦਰਾਮਦ ਕੀਤਾ ਜਾ ਚੁੱਕਿਆ ਹੈ ਤੇ 25,000 ਟਨ ਦੀਵਾਲੀ ਤੋਂ ਪਹਿਲਾਂ ਦੇਸ਼ ਵਿੱਚ ਪੁੱਜ ਜਾਵੇਗਾ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਆਲੂ ਦੀਆਂ ਕੀਮਤਾਂ ਨੂੰ ਵਧਣ ਤੋਂ ਰੋਕਣ ਤੇ ਮੰਗ ਪੂਰੀ ਕਰਨ ਲਈ ਭੂਟਾਨ ਤੋਂ 30,000 ਟਨ ਆਲੂ ਦਰਾਮਦ ਕੀਤਾ ਜਾ ਰਿਹਾ ਹੈ।