ਨਵੀਂ ਦਿੱਲੀ, 26 ਮਈ
ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 2628 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 4,31,44,820 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ ਮਹਾਮਾਰੀ ਕਾਰਨ 18 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,24,525 ਹੋ ਗਈ ਹੈ।