ਨਵੀਂ ਦਿੱਲੀ, 28 ਮਈ
ਭਾਰਤ ਵਿੱਚ ਇੱਕ ਦਿਨ ਵਿੱਚ ਕਰੋਨਾ ਦੇ ਦੇ 2685 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 4,31,50,215 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੱਪਡੇਟ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 33 ਹੋਰ ਮਰੀਜ਼ਾਂ ਦੀ ਮੌਤ ਨਾਲ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,24,572 ਹੋ ਗਈ ਹੈ।