ਬਾਂਦੀਪੁਰਾ ’ਚ ਅੱਗ ਲੱਗਣ ਕਾਰਨ 27 ਇਮਾਰਤਾਂ ਸੜੀਆਂ
ਜੰਮੂ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਦੇ ਸਰਹੱਦੀ ਗੁਰੇਜ਼ ਸੈਕਟਰ ’ਚ ਅੱਜ ਅੱਗ ਲੱਗਣ ਕਾਰਨ ਘੱਟੋ ਘੱਟ 27 ਇਮਾਰਤਾਂ ਸੜ ਗਈਆਂ ਤੇ 23 ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਫਾਇਰ ਬ੍ਰਿਗੇਡ ਤੇ ਐਮਰਜੈਂਸੀ ਸੇਵਾ (ਐੱਫਈਐੱਸ) ਦੇ ਅਧਿਕਾਰੀਆਂ ਨੇ...
Advertisement
ਜੰਮੂ ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ਦੇ ਸਰਹੱਦੀ ਗੁਰੇਜ਼ ਸੈਕਟਰ ’ਚ ਅੱਜ ਅੱਗ ਲੱਗਣ ਕਾਰਨ ਘੱਟੋ ਘੱਟ 27 ਇਮਾਰਤਾਂ ਸੜ ਗਈਆਂ ਤੇ 23 ਵਿਅਕਤੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਫਾਇਰ ਬ੍ਰਿਗੇਡ ਤੇ ਐਮਰਜੈਂਸੀ ਸੇਵਾ (ਐੱਫਈਐੱਸ) ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਗੁਰੇਜ਼ ਦੇ ਤੁਲੈਲ ਖੇਤਰ ’ਚ ਕੰਟਰੋਲ ਰੇਖਾ (ਐੱਲਓਸੀ) ਨੇੜੇ ਕਾਸ਼ਪਥ ਪਿੰਡ ’ਚ ਅੱਗ ਲੱਗੀ ਹੈ। ਉਨ੍ਹਾਂ ਦੱਸਿਆ ਕਿ ਅੱਗ ਤੇਜ਼ੀ ਨਾਲ ਨੇੜਲੇ ਖੇਤਰ ’ਚ ਫੈਲ ਗਈ ਕਿਉਂਕਿ ਵਧੇਰੇ ਇਮਾਰਤਾਂ ਲੱਕੜ ਦੀਆਂ ਬਣੀਆਂ ਹੋਈਆਂ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਅੱਗਜ਼ਨੀ ’ਚ ਰਿਹਾਇਸ਼ੀ ਮਕਾਨਾਂ ਸਮੇਤ ਘੱਟ ਤੋਂ ਘੱਟ 27 ਇਮਾਰਤਾਂ ਨੁਕਸਾਨੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ।
Advertisement
Advertisement
×