ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਰਤ ਵਿੱਚ ਐਕਟਿਵ 2,710 ਕਰੋਨਾ ਕੇਸ; 1,170 ਮਿਲੀ ਛੁੱਟੀ, 7 ਮੌਤਾਂ: ਸਿਹਤ ਮੰਤਰਾਲਾ

ਨਵੀਂ ਦਿੱਲੀ, 31 ਮਈ ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 2,710 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿੱਚੋਂ 1,170 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਸੂਬਿਆਂ ਦੇ ਅੰਕੜਿਆਂ ਤੇ ਝਾਤ ਮਾਰੀਏ ਤਾਂ ਕੁੱਲ...
Advertisement

ਨਵੀਂ ਦਿੱਲੀ, 31 ਮਈ

ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 2,710 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿੱਚੋਂ 1,170 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਸੂਬਿਆਂ ਦੇ ਅੰਕੜਿਆਂ ਤੇ ਝਾਤ ਮਾਰੀਏ ਤਾਂ ਕੁੱਲ ਸੱਤ ਮੌਤਾਂ ਹੋਈਆਂ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਮਾਮਲਿਆਂ ਵਿੱਚ ਮਰੀਜ਼ ਹੋਰ ਗੰਭੀਰ ਬਿਮਾਰੀਆਂ ਤੋਂ ਵੀ ਪੀੜਤ ਸੀ।

Advertisement

ਸਿਹਤ ਮੰਤਰਾਲੇ ਦੇ ਅਨੁਸਾਰ ਦਿੱਲੀ, ਗੁਜਰਾਤ, ਕਰਨਾਟਕ, ਪੰਜਾਬ, ਤਾਮਿਲਨਾਡੂ ਸੂਬਿਆਂ ਵਿੱਚ ਇੱਕ-ਇੱਕ ਅਤੇ ਮਹਾਰਾਸ਼ਟਰ ਵਿਚ ਦੋ ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੇਰਲ 1,147 ਸਰਗਰਮ ਮਾਮਲਿਆਂ ਨਾਲ ਮੋਹਰੀ ਹੈ।

ਇਸ ਤੋਂ ਪਹਿਲਾਂ ਕੇਂਦਰੀ ਸਿਹਤ ਅਤੇ ਆਯੂਸ਼ ਰਾਜ ਮੰਤਰੀ (ਆਜ਼ਾਦ ਚਾਰਜ) ਪ੍ਰਤਾਪਰਾਓ ਜਾਧਵ ਨੇ ਭਰੋਸਾ ਦਿੱਤਾ ਕਿ ਕੇਂਦਰ ਕਿਸੇ ਵੀ ਸਥਿਤੀ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਤਿਆਰ ਹੈ। -ਏਐੱਨਆਈ

Advertisement