ਸ਼ੇਫੀਲਡ (ਮੈਸਾਚਿਉੂਸੇੈਟਸ), 27 ਅਕਤੂਬਰ
ਇਥੇ ਕੁਨੈਕਟੀਕਟ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹਦੇ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੰਗਲਵਾਰ ਤੜਕੇ ਪੱਛਮੀ ਮੈਸਾਚਿਉੂਸੇੈਟਸ ਵਿੱਚ ਹੋਏ ਸੜਕ ਹਾਦਸੇ ਵਿੱਚ ਮੌਤ ਹੋ ਗਈ। ਬਰਕਸ਼ਾਇਰ ਦੇ ਜ਼ਿਲ੍ਹਾ ਅਟਾਰਨੀ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ ਸ਼ੇਫੀਲਡ ਵਿੱਚ ਦੋ ਵਾਹਨਾਂ ਦੀ ਆਹਮੋ-ਸਾਹਮਣੀ ਟੱਕਰ ਵਿੱਚ ਪੰਜ ਹੋਰ ਵਿਦਿਆਰਥੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਮਿ੍ਤਕਾਂ ਦੀ ਪਛਾਣ ਪ੍ਰੇਮ ਕੁਮਾਰ ਰੈੱਡੀ ਗੋਡਾ(27), ਪਵਾਨੀ ਗੁਲਾਪੱਲੀ(22) ਅਤੇ ਸਾਈ ਨਰਸਿਮਹਾ ਪਟਾਮਸੈੱਟੀ(22)ਵਜੋਂ ਹੋਈ ਹੈ। ਪੁਲੀਸ ਨੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ। –ਏਜੰਸੀ