DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ 30 ਭਾਰਤੀ ਨਾਗਰਿਕ ਗ੍ਰਿਫਤਾਰ

ਅਮਰੀਕੀ ਸਰਹੱਦੀ ਗਸ਼ਤ ਏਜੰਟਾਂ ਨੇ ਵਪਾਰਕ ਡਰਾਈਵਿੰਗ ਲਾਇਸੈਂਸਾਂ (CDL) 'ਤੇ ਸੈਮੀ-ਟਰੱਕ ਚਲਾ ਰਹੇ 30 ਭਾਰਤੀ ਨਾਗਰਿਕਾਂ ਸਮੇਤ ਕੁੱਲ 49 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਮਰੀਕੀ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (CBP) ਅਨੁਸਾਰ ਕੈਲੀਫੋਰਨੀਆ ਦੇ ਐਲ ਸੈਂਟਰੋ ਸੈਕਟਰ ਵਿੱਚ 23 ਨਵੰਬਰ ਤੋਂ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਅਮਰੀਕੀ ਸਰਹੱਦੀ ਗਸ਼ਤ ਏਜੰਟਾਂ ਨੇ ਵਪਾਰਕ ਡਰਾਈਵਿੰਗ ਲਾਇਸੈਂਸਾਂ (CDL) 'ਤੇ ਸੈਮੀ-ਟਰੱਕ ਚਲਾ ਰਹੇ 30 ਭਾਰਤੀ ਨਾਗਰਿਕਾਂ ਸਮੇਤ ਕੁੱਲ 49 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਹੈ। ਅਮਰੀਕੀ ਕਸਟਮਜ਼ ਐਂਡ ਬਾਰਡਰ ਪ੍ਰੋਟੈਕਸ਼ਨ (CBP) ਅਨੁਸਾਰ ਕੈਲੀਫੋਰਨੀਆ ਦੇ ਐਲ ਸੈਂਟਰੋ ਸੈਕਟਰ ਵਿੱਚ 23 ਨਵੰਬਰ ਤੋਂ 12 ਦਸੰਬਰ ਦਰਮਿਆਨ ਚਲਾਈ ਗਈ ਮੁਹਿੰਮ ਦੌਰਾਨ ਇਹ ਗ੍ਰਿਫਤਾਰੀਆਂ ਹੋਈਆਂ। ਇਹ ਲੋਕ ਅੰਤਰਰਾਜੀ ਮਾਰਗਾਂ 'ਤੇ ਟਰੱਕ ਚਲਾਉਂਦੇ ਹੋਏ ਫੜੇ ਗਏ ਹਨ।

ਫੜੇ ਗਏ ਵਿਅਕਤੀਆਂ ਵਿੱਚ ਸਭ ਤੋਂ ਵੱਧ 30 ਭਾਰਤੀ ਹਨ, ਜਦਕਿ ਬਾਕੀ ਚੀਨ, ਰੂਸ, ਮੈਕਸੀਕੋ ਅਤੇ ਹੋਰ ਦੇਸ਼ਾਂ ਨਾਲ ਸਬੰਧਤ ਹਨ। ਇਨ੍ਹਾਂ ਵਿੱਚੋਂ ਬਹੁਤੇ ਲਾਇਸੈਂਸ ਕੈਲੀਫੋਰਨੀਆ ਵੱਲੋਂ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ 10 ਅਤੇ 11 ਦਸੰਬਰ ਨੂੰ 'ਅਪਰੇਸ਼ਨ ਹਾਈਵੇਅ ਸੈਂਟੀਨਲ' ਤਹਿਤ ਕੀਤੀ ਗਈ ਕਾਰਵਾਈ ਵਿੱਚ ਵੀ ਕਈ ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਮੁਹਿੰਮ ਖਾਸ ਤੌਰ 'ਤੇ ਉਨ੍ਹਾਂ ਵਪਾਰਕ ਟਰੱਕਿੰਗ ਕੰਪਨੀਆਂ ਨੂੰ ਨਿਸ਼ਾਨਾ ਬਣਾ ਕੇ ਸ਼ੁਰੂ ਕੀਤੀ ਗਈ ਸੀ ਜਿੱਥੇ ਗੈਰ-ਕਾਨੂੰਨੀ ਵਿਅਕਤੀਆਂ ਦੁਆਰਾ ਚਲਾਏ ਜਾ ਰਹੇ ਟਰੱਕਾਂ ਕਾਰਨ ਕਈ ਘਾਤਕ ਹਾਦਸੇ ਵਾਪਰੇ ਸਨ। 

Advertisement

ਐਲ ਸੈਂਟਰੋ ਸੈਕਟਰ ਦੇ ਕਾਰਜਕਾਰੀ ਮੁੱਖ ਪੈਟਰੋਲ ਏਜੰਟ ਜੋਸਫ ਰੇਮੇਨਰ ਨੇ ਕਿਹਾ ਕਿ ਇਹ ਲੋਕ ਕਦੇ ਵੀ ਟਰੱਕ ਚਲਾਉਣ ਦੇ ਯੋਗ ਨਹੀਂ ਸਨ ਅਤੇ ਲਾਇਸੈਂਸ ਜਾਰੀ ਕਰਨ ਵਾਲੇ ਰਾਜ ਇਨ੍ਹਾਂ ਹਾਦਸਿਆਂ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਹਾਲ ਹੀ ਦੇ ਮਹੀਨਿਆਂ ਵਿੱਚ ਰਾਜਿੰਦਰ ਕੁਮਾਰ, ਹਰਜਿੰਦਰ ਸਿੰਘ, ਪ੍ਰਤਾਪ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਵਰਗੇ ਕਈ ਭਾਰਤੀ ਨਾਗਰਿਕਾਂ ਦੇ ਨਾਮ ਸਾਹਮਣੇ ਆਏ ਹਨ ਜੋ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿੰਦੇ ਹੋਏ ਟਰੱਕ ਚਲਾ ਰਹੇ ਸਨ ਅਤੇ ਭਿਆਨਕ ਸੜਕ ਹਾਦਸਿਆਂ ਦਾ ਕਾਰਨ ਬਣੇ, ਜਿਨ੍ਹਾਂ ਵਿੱਚ ਕਈ ਲੋਕਾਂ ਦੀ ਜਾਨ ਚਲੀ ਗਈ।

Advertisement

Advertisement
×