ਨਵੀਂ ਦਿੱਲੀ, 22 ਜਨਵਰੀ
ਦੇਸ਼ ਵਿੱਚ ਕਰੋਨਾ ਦੇ 337704 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 3,89,03,731 ਹੋ ਗਈ ਹੈ। ਇਨ੍ਹਾਂ ਵਿੱਚ ਓਮੀਕਰੋਨ ਦੇ 10,050 ਮਾਮਲੇ ਸ਼ਾਮਲ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਤੱਕ ਦੇ ਅੱਪਡੇਟ ਕੀਤੇ ਅੰਕੜਿਆਂ ਅਨੁਸਾਰ 488 ਹੋਰ ਮਰੀਜ਼ਾਂ ਦੀ ਮੌਤ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,88,884 ਹੋ ਗਈ ਹੈ।