ਨਵੀਂ ਦਿੱਲੀ, 28 ਅਪਰੈਲ
ਦੇਸ਼ ਵਿਚ ਕਰੋਨਾ ਵਾਇਰਸ ਦੇ ਰਿਕਾਰਡ 3,60,960 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 1,79,9,267 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰ ਜਾਰੀ ਅੰਕੜਿਆਂ ਅਨੁਸਾਰ 3,293 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਦੋ ਲੱਖ ਨੂੰ ਪਾਰ ਕਰ ਕਰਕੇ 2,01,187 ’ਤੇ ਪੁੱਜ ਗਈ ਹੈ। ਬੀਤੇ ਚੌਵੀ ਘੰਟਿਆਂ ਵਿੱਚ ਪੰਜਾਬ ਵਿੱਚ 100 ਕਰੋਨਾ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 8630 ਹੋ ਗਈ ਹੈ।