‘ਉਡਣਾ ਸਿੱਖ’ ਮਿਲਖਾ ਸਿੰਘ ਦੀ ਕਰੋਨਾ ਕਾਰਨ ਮੌਤ

‘ਉਡਣਾ ਸਿੱਖ’ ਮਿਲਖਾ ਸਿੰਘ ਦੀ ਕਰੋਨਾ ਕਾਰਨ ਮੌਤ

ਚੰਡੀਗੜ੍ਹ, 18 ਜੂਨ

ਭਾਰਤੀ ਅਥਲੀਟ ਤੇ ‘ਉਡਣੇ ਸਿੱਖ’ ਵਜੋਂ ਮਕਬੂਲ ਮਿਲਖਾ ਸਿੰਘ(91) ਦੀ ਅੱਜ ਦੇਰ ਰਾਤ ਕਰੋਨਾਵਾਇਰਸ ਕਰਕੇ ਮੌਤ ਹੋ ਗਈ। ਉਹ ਪਿਛਲੇ ਇਕ ਮਹੀਨੇ ਤੋਂ ਕਰੋਨਾ ਦੀ ਲਾਗ ਨਾਲ ਜੂਝ ਰਹੇ ਸਨ। ਪਰਿਵਾਰਕ ਮੈਂਬਰਾਂ ਮੁਤਾਬਕ ਮਿਲਖਾ ਸਿੰਘ ਨੇ ਰਾਤ 11:30 ਵਜੇ ਆਖਰੀ ਸਾਹ ਲਏ। ਉਹ 91 ਸਾਲ ਦੇ ਸਨ। ਦੱਸਣਾ ਬਣਦਾ ਹੈ ਕਿ ਮਿਲਖਾ ਸਿੰਘ ਦੀ ਪਤਨੀ ਤੇ ਭਾਰਤੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਨਿਰਮਲ ਕੌਰ ਦੀ ਵੀ ਲੰਘੇ ਦਿਨੀਂ ਕਰੋਨਾ ਕਰਕੇ ਮੌਤ ਹੋ ਗਈ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਹੁਣ ਗੌਲਫ਼ਰ ਪੁੱਤ ਜੀਵ ਮਿਲਖਾ ਸਿੰਘ ਤੇ ਤਿੰਨ ਧੀਆਂ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All